ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ

ਕੌਂਸਲਰ ਕੁਲਜੀਤ ਬੇਦੀ ਨੇ ਗਮਾਡਾ ਦੇ ਸੀਏ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਮੁਹਾਲੀ ਸ਼ਹਿਰ ਦੇ ਲੋਕ ਮਸਲਿਆਂ ਨੂੰ ਮੀਡੀਆ ਰਾਹੀਂ ਉਭਾਰ ਕੇ ਅਤੇ ਅਦਾਲਤਾਂ ਰਾਹੀਂ ਹੱਲ ਕਰਵਾਉਣ ਲਈ ਯਤਨਸ਼ੀਲ ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਬਲੌਂਗੀ-ਕੁੰਭੜਾ ਸੜਕ ਦੀ ਹਾਲਤ ਸੁਧਾਰਨ ਅਤੇ ਬਲੌਂਗੀ ਪੁਲ ਕੋਲੋਂ ਸ਼ਹਿਰ ਦੇ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਵਿੱਚ ਕੌਂਸਲਰ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਦੀ ਇੱਕ ਕਾਪੀ ਉਨ੍ਹਾਂ ਲੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ।
ਸ੍ਰੀ ਬੇਦੀ ਨੇ ਗਮਾਡਾ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਪਿਛਲੇ ਕਈ ਸਾਲਾਂ ਤੋਂ ਬਲੌਂਗੀ ਪੁਲ ਦੇ ਨੇੜੇ ਸੜਕ ਦੀ ਹਾਲਤ ਕਾਫ਼ੀ ਖਰਾਬ ਚਲੀ ਆ ਰਹੀ ਹੈ।
ਇਸ ਸੜਕ ਤੋਂ ਦੋਪਹੀਆ ਵਾਹਨਾਂ ਰਾਹੀਂ ਗੁਜ਼ਰਨ ਵਾਲੇ ਬਜ਼ੁਰਗ, ਅੌਰਤਾਂ ਅਤੇ ਬੱਚੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਮੋਹਾਲੀ ਦੇ ਐਂਟਰੀ ਗੇਟ ਵਜੋਂ ਜਾਣੇ ਜਾਂਦੇ ਪਿੰਡ ਬਲੌਂਗੀ ਦੇ ਇਸ ਪੁਲ਼ ਦੇ ਨਜ਼ਦੀਕ ਖਾਲੀ ਜਗ੍ਹਾ ਵਿਚ ਲੋਕਾਂ ਵੱਲੋਂ ਕੂੜਾ ਕਰਕਟ ਸੁੱਟ ਸੁੱਟਣ ਨਾਲ ਇਹ ਖਾਲੀ ਜਗ੍ਹਾ ਡੰਪਿਗ ਗਰਾਉਂਡ ਦਾ ਰੂਪ ਧਾਰਨ ਕਰ ਚੁਕੀ ਹੈ। ਉਨ੍ਹਾਂ ਕਿਹਾ ਕਿ ਬਲੌਂਗੀ ਕੁੰਭੜਾ ਰੋਡ ਦੀ ਹਾਲਤ ਸੁਧਾਰੀ ਜਾਵੇ। ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਮੁਹਾਲੀ ਦਾ ਪਿੰਡ ਬਲੌਂਗੀ ਤੱਕ ਵਿਸਤਾਰ ਕਰਕੇ ਇਸ ਪਾਸੇ ਦਾ ਸੁੰਦਰੀਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸ਼ਹਿਰੀ ਖੇਤਰ ਸਮੇਤ ਨੇੜਲੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਵੀ ਕਾਫੀ ਤਰਸਯੋਗ ਬਣੀ ਹੋਈ ਹੈ ਲੇਕਿਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ। ਜਿਸ ਕਾਰਨ ਇਲਾਕੇ ਲੋਕਾਂ ਅਤੇ ਬਾਹਰੋਂ ਸ਼ਹਿਰ ਵਿੱਚ ਆਉਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…