Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਖੁੱਲ੍ਹਣਗੇ ਕੂੜੇ ਤੋਂ ਖਾਦ ਤਿਆਰ ਕਰਨ ਵਾਲੇ ਕੇਂਦਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਘਰਾਂ ਅਤੇ ਸੰਸਥਾਨਾਂ ਤੋਂ ਨਿਕਲਣ ਵਾਲੇ ਗਲਨਸ਼ੀਲ ਕੂੜੇ ਜਿਵੇਂ ਫਲਾਂ, ਸਬਜ਼ੀਆਂ ਦੇ ਛਿਲਕਿਆਂ, ਚਾਹ ਪੱਤੀ, ਬਾਸੀ ਖਾਣਾ ਅਤੇ ਪੱਤਿਆਂ ਆਦਿ ਨੂੰ ਖਾਦ ਵਿੱਚ ਬਦਲਣ ਲਈ ਰਿਸੋਰਸ ਮੈਨੇਜਮੈਂਟ ਸੈਂਟਰ ਸਥਾਪਿਤ ਕੀਤੇ ਜਾਣੇ ਹਨ। ਅਜਿਹਾ ਇੱਕ ਸੈਂਟਰ ਪਹਿਲਾਂ ਹੀ ਫੇਜ਼ 9 ਵਿੱਚ ਚਲ ਰਿਹਾ ਹੈ। ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੈਂਟਰ ਫੇਜ਼ 10 ਅਤੇ 3ਏ ਵਿੱਚ ਵੀ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਅਜਿਹੇ ਤਕਰੀਬਨ 20 ਸੈਂਟਰ ਬਣਾਏ ਜਾਣੇ ਹਨ ਜੋ ਕਿ ਇਸ ਸਾਲ ਵਿੱਚ ਸਥਾਪਿਤ ਕਰ ਦਿੱਤੇ ਜਾਣਗੇ। ਇਸਦੇ ਲਈ ਨਗਰ ਨਿਗਮ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੱਲੋੱ ਵਸਨੀਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਟੀਮ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਕਿ ਉਹ ਸਭ ਆਪਣੇ-ਆਪਣੇ ਘਰਾਂ ਤੋੱ ਨਿਕਲਣ ਵਾਲੇ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵੇਸਟ ਪਿਕਰ ਨੂੰ ਵੱਖ-ਵੱਖ ਹੀ ਦੇਣ। ਕੂੜਾ ਇਕੱਠਾ ਕਰਨ ਵਾਲਿਆਂ ਨੂੰ ਵੀ ਹਿਦਾਇਤ ਦਿੱਤੀ ਗਈ ਹੈ ਕਿ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਆਪਣੇ ਨੇੜਲੇ ਕੰਪੋਸਟ ਯੂਨੀਟ ਵਿੱਚ ਹੀ ਲੈ ਕੇ ਜਾਣ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਕੁਦਰਤੀ ਰੂਪ ਨਾਲ ਖਾਦ ਤਿਆਰ ਕਰਕੇ ਖੇਤਾਂ ਵਿੱਚ ਚੰਗੀ ਉਪਜ ਪੈਦਾ ਕੀਤੀ ਜਾ ਸਕਦੀ ਹੈ। ਇਹ ਕੁਦਰਤੀ ਰੂਪ ਵਿੱਚ ਤਿਆਰ ਖਾਦ ਪੌਦਿਆਂ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਮੌਕੇ ਸੈਨੇਟਰੀ ਸੁਪਰਵਾਈਜਰ ਗੁਰਵਿੰਦਰ ਸਿੰਘ, ਡਾ. ਨਰੇਸ਼ ਕੁਮਾਰ, ਵੰਦਨਾ ਸੁਖੀਜਾ, ਭਵਜੋਤ ਸਿੰਘ, ਇੰਦਰਜੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ