Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਲਕੇ ਦਾ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇਗਾ ਸਰਬਪੱਖੀ ਵਿਕਾਸ: ਬਲਬੀਰ ਸਿੱਧੂ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਐਸ.ਏ.ਐਸ. ਨਗਰ ਹਲਕੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਮੁੱਚੇ ਹਲਕੇ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੇ ਦਫ਼ਤਰ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਤਾਹੀ ਨਾ ਵਰਤਣ ਅਤੇ ਵਿਕਾਸ ਕੰਮਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ। ਸ੍ਰੀ ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਲੋਕਾਂ ਅੱਗੇ ਉਨ੍ਹਾਂ ਨੂੰ ਜਵਾਬਦੇਹ ਹੋਣਾ ਪਵੇਗਾ ਅਤੇ ਪਿੰਡਾਂ ਦੇ ਵਿਕਾਸ ਕੰਮ ਲੋਕ ਰਾਏ ਨਾਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਹਲਕੇ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਹਲਕੇ ਵਿਚ ਪੈਂਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡਾਂ ਵਿਚ ਨੰਗੀਆਂ ਬਿਜਲੀ ਦੀਆਂ ਤਾਰਾਂ ਅਤੇ ਨੀਵੀਆਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਜ਼ਿਨ੍ਹਾਂ ਨਾਲ ਜਾਨੀ ਤੇ ਮਾਲੀ ਨੁਕਸਾਨ ਦਾ ਖਦਸਾ ਬਣਿਆ ਰਹਿੰਦਾ ਹੈ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਪਿੰਡਾਂ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿਚ ਪੀਣ ਵਾਲੇ ਸਾਫ ਸੂਥਰੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਆਖਿਆ ਕਿ ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਸਦਕਾ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਮਾਣ ਸਤਿਕਾਰ ਦੇਣਾ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਹੈ ਇਸ ਲਈ ਪਾਰਟੀ ਵਰਕਰਾਂ ਨੂੰ ਮਾਣ ਸਤਿਕਾਰ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਵਿੱਚ ਵੀ ਪਾਰਟੀ ਵਰਕਰਾਂ ਦੀ ਪੁੱਛ ਪ੍ਰਤੀਤ ਹੋਵੇਗੀ ਅਤੇ ਉਨ੍ਹਾਂ ਨੂੰ ਦਫਤਰਾਂ ਵਿਚ ਰੋਜਮਰਾ ਦੇ ਹੋਣ ਵਾਲੇ ਕੰਮ ਕਾਜਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਅਤੇ ਵਿਕਾਸ ਕਾਰਜਾਂ ਲਈ ਆਪਣਾ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਪਿੰਡਾਂ ਵਿਚ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਜਾਵੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭੰਵਰਾ, ਜੀ.ਐਸ. ਰਿਆੜ, ਰਾਜਪਾਲ ਸਿੰਘ ਬਿਲਖੂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਕੰਬੋਜ, ਬੂਟਾ ਸਿੰਘ ਸੋਹਾਣਾ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਚੌਧਰੀ ਹਰਨੇਕ ਸਿੰਘ ਸਨੇਟਾ ਅਤੇ ਹੋਰ ਪੰਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ