Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਰਿਸ਼ਵ ਜੈਨ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਵੱਲੋਂ ਫੇਜ਼-11 ਵਿੱਚ ਜਨਤਕ ਪਖਾਨੇ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਦੇ ਤਹਿਤ ਸ਼ਹਿਰ ਵਿੱਚ ਬਣਨ ਵਾਲੇ ਜਨਤਕ ਪਖਾਨਿਆਂ ਦੇ ਮਤੇ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਮੁਹਾਲੀ ਨਗਰ ਨਿਗਮ ਨੇ ਪਹਿਲਾਂ ਤੋਂ ਨਿਰਧਾਰਿਤ ਕੀਤੀਆਂ ਥਾਵਾਂ ’ਤੇ ਜਨਤਕ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਨੇ ਇੱਥੋਂ ਦੇ ਫੇਜ਼-11 (ਵਾਰਡ ਨੰਬਰ-32) ਵਿੱਚ ਜਨਤਕ ਪਖਾਨੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਹਿਕਾ ਕਿ ਇਸ ਕੰਮ ’ਤੇ 12 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਜਿੱਥੇ ਜਨਤਕ ਪਖਾਨਾ ਬਣਾਇਆ ਜਾ ਰਿਹਾ ਹੈ। ਇੱਥੇ ਲਕਸ਼ਮੀ ਨਾਰਾਇਣ ਮੰਦਰ, ਬੱਸ ਸਟੈਂਡ ਅਤੇ ਮਾਰਕੀਟ ਨੇੜੇ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ ਪ੍ਰੰਤੂ ਬਾਥਰੂਮ ਦ ਸੁਵਿਧਾ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਲੇਕਿਨ ਹੁਣ ਲੋਕਾਂ ਦੀ ਚਿਰਕੌਣੀ ਮੰਗ ਪੂਰੀ ਹੋ ਗਈ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਰਿਸਵ ਜੈਨ ਨੇ ਕਿਹਾ ਕਿ ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮੌਜੂਦਾ ਸਮੇਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚਲ ਰਹੇ ਵਿਕਾਸ ਕੰਮ ਅਤੇ ਅਧੂਰੇ ਪਏ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰਦੂਮ ਮਿਸ਼ਰਾ ਮੰਦਰ, ਮਹੇਸ਼ ਕੁਮਾਰ, ਪਵਨ ਜਗਦੰਬਾ, ਭੁਪਿੰਦਰ ਸਾਹਨੀ, ਰਾਜ ਕੁਮਾਰ, ਕੁਲਦੀਪ ਕੌਰ ਲਾਡੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ