Nabaz-e-punjab.com

ਮੁਹਾਲੀ ਨਿਗਮ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਕੁਲਵੰਤ ਸਿੰਘ

ਮੇਅਰ ਕੁਲਵੰਤ ਸਿੰਘ ਨੇ ਫੇਜ਼-7 ਵਿੱਚ ਵਿਕਾਸ ਕਾਰਜਾਂ ਦੇ ਕੰਮ ਦਾ ਉਦਘਾਟਨ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਮੁਹਾਲੀ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਬੰਧਤ ਕੌਂਸਲਰਾਂ ਦੀ ਰਾਇ ਨਾਲ ਮੁਹਾਲੀ ਦੇ ਵਿਕਾਸ ਲਈ ਵੱਖ-ਵੱਖ ਵਾਰਡਾਂ ਦੇ ਸਰਬਪੱਖੀ ਵਿਕਾਸ ਲਈ ਹਾਊਸ ਵਿੱਚ ਖੁੱਲ੍ਹੀ ਚਰਚਾ ਕਰਕੇ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-7 ਵਿੱਚ ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਅਤੇ ਹੋਰ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕਰਨ ਮੌਕੇ ਸਮਾਗਮ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਪਾਰਕਾਂ ਵਿੱਚ ਅਤਿ ਆਧੁਨਿਕ ਓਪਨ ਜਿੰਮ ਲਗਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀ ਸੈਰ ਕਰਨ ਦੇ ਨਾਲ ਨਾਲ ਸਰੀਰਕ ਕਸਰਤ ਵੀ ਕਰ ਸਕਣ। ਲੋਕਾਂ ਦੀ ਮਾਨਸਿਕ ਖੁਰਾਕ ਪੂਰਾ ਕਰਨ ਲਈ ਲਾਇਬ੍ਰੇਰੀਆਂ ਦੇ ਉਦਘਾਟਨ ਕਰਕੇ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਮੌਕੇ ਮੇਅਰ ਨੇ 50 ਸਾਲ ਪੁਰਾਣੇ ਬੋਹੜ ਦੇ ਦਰੱਖਤ ਨੂੰ ਦੇਖ ਕੇ ਕਿਹਾ ਕਿ ਇਹ ਪੁਰਾਣਾ ਰੁੱਖ ਇਲਾਕਾ ਵਾਸੀਆਂ ਲਈ ਵਰਦਾਨ ਅਤੇ ਸਥਾਨਕ ਲੋਕਾਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਉਸ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਅਕਾਲੀ ਕੌਂਸਲਰ ਫੂਲਰਾਜ ਸਿੰਘ ਨੇ ਦੱਸਿਆ ਕਿ ਪਾਰਕ ਵਿੱਚ ਚਲਣ ਲਈ ਟਰੈਕ, ਬਰਸਾਤ ਅਤੇ ਧੁੱਪ ਤੋਂ ਬਚਾਅ ਲਈ ਸ਼ੈਲਟਰ, ਝੂੱਲੇ, ਬੈਂਚ ਲਗਾਏ ਜਾਣੇ ਹਨ ਅਤੇ ਲੈਂਡ ਸਕੇਪਿਕ ਦਾ ਕੰਮ ਕਰਵਾਇਆ ਜਾਣਾ ਹੈ। ਜਿਸ ’ਤੇ ਕਰੀਬ 12 ਲੱਖ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਜਲਦੀ ਹੀ ਪਾਰਕ ਵਿੱਚ ਅਤਿ-ਆਧੁਨਿਕ ਓਪਨ ਜਿੰਮ ਵੀ ਲਗਵਾਇਆ ਜਾਵੇਗਾ। ਉਨ੍ਹਾਂ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮਨਜ਼ੂਰੀ ਦੇਣ ਲਈ ਮੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸ਼ਰਨਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਕਰਨਲ ਪ੍ਰਿਥੀਪਾਲ ਸਿੰਘ, ਜਨਰਲ ਸਕੱਤਰ ਡਾ. ਗਿਆਨੇਸ਼ਵਰ, ਸਕੱਤਰ ਗਗਨਦੀਪ ਸਿੰਘ, ਵਿੱਤ ਸਕੱਤਰ ਪ੍ਰੀਤਮ ਸਿੰਘ ਸਚਦੇਵਾ, ਸਹਾਇਕ ਵਿੱਤ ਸਕੱਤਰ ਚਰਨ ਕਮਲ ਸਿੰਘ ਸਿੱਧੂ, ਅਵਤਾਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…