Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮੇਅਰ ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ: ਮੁਹਾਲੀ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਇਹ ਗੱਲ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਪਿੰਡ ਕੁੰਭੜਾ ਵਿਖੇ ਪੇਵਰ ਬਲਾਕ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਨਿਗਮ ਵੱਲੋਂ ਸ਼ਹਿਰ ਦੇ ਕਿਸੇ ਵੀ ਖੇਤਰ ਵਿੱਚ ਵਿਕਾਸ ਦੇ ਕੰਮਾਂ ਵਿੱਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਬਿਹਤਰ ਢੰਗ ਨਾਲ ਨਿਕਾਸੀ ਲਈ ਨਗਰ ਨਿਗਮ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਪਿੰਡ ਕੁੰਭੜਾ ਦੀ ਕੌਂਸਲਰ ਸ੍ਰੀਮਤੀ ਰਮਨਪ੍ਰੀਤ ਕੌਰ ਵੱਲੋਂ ਮੇਅਰ ਕੁਲਵੰਤ ਸਿੰਘ ਦਾ ਪਿੰਡ ਆਉਣ ਤੇ ਸੁਆਗਤ ਕੀਤਾ ਗਿਆ। ਉਹਨਾਂ ਦੱਸਿਆ ਕਿ ਪਿੰਡ ਵਿੱਚ ਕਰਵਾਏ ਜਾ ਰਹੇ ਪੇਵਰ ਲਗਾਉਣ ਦੇ ਕੰਮ ਉੱਪਰ 14 ਲੱਖ 30 ਹਜਾਰ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਇਹ ਕੰਮ ਪਿੰਡ ਦੀ ਫਿਰਨੀ ਤੋਂ ਚਾਲੂ ਕਰਵਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਪਰਮਜੀਤ ਸਿੰਘ ਕਾਹਲੋਂ, ਪਰਵਿੰਦਰ ਸਿੰਘ ਸੋਹਾਣਾ, ਆਰ.ਪੀ. ਸ਼ਰਮਾ, ਸਤਬੀਰ ਸਿੰਘ ਧਨੋਆ, ਜਸਬੀਰ ਕੌਰ ਅਤਲੀ, ਸੁਰਿੰਦਰ ਸਿੰਘ ਰੋਡਾ, ਰਜਿੰਦਰ ਕੌਰ ਕੁੰਭੜਾ (ਸਾਰੇ ਕੌਂਸਲਰ), ਜਸਪਾਲ ਸਿੰਘ ਮਟੌਰ, ਹਰਸੰਗਤ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ