ਮੁਹਾਲੀ ਨਿਗਮ ਵੱਲੋਂ ਛੇ ਪਿੰਡਾਂ ਦੇ ਲੋਕਾਂ ਨੂੰ ਪ੍ਰਾਪਰਟੀ ਟੈਕਸ ਵਸੂਲੀ ਲਈ ਨੋਟਿਸ ਜਾਰੀ

ਪਿੰਡ ਕੁੰਭੜਾ ਸਮੇਤ ਹੋਰਨਾਂ ਪਿੰਡਾਂ ਦੀਆਂ ਕੰਧਾਂ ’ਤੇ ਚਿਪਕਾਏ ਨੋਟਿਸ, ਲੋਕਾਂ ਵਿੱਚ ਭਾਰੀ ਰੋਸ, ਸੰਘਰਸ਼ ਦੀ ਧਮਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਨਿਗਮ ਪ੍ਰਸ਼ਾਸਨ ਵੱਲੋਂ ਲਾਗੂ ਕੀਤਾ ਗਿਆ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦੀ ਮੰਗ ਨੇ ਜੋਰ ਫੜ ਲਿਆ ਹੈ। ਬੀਤੇ ਦਿਨੀਂ ਨਿਗਮ ਦੇ ਸਟਾਫ਼ ਵੱਲੋਂ ਪਿੰਡ ਕੁੰਭੜਾ ਦੀਆਂ ਕੰਧਾਂ ’ਤੇ ਨੋਟਿਸ ਦੀਆਂ ਕਾਪੀਆਂ ਚਿਪਕਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮੰਗ ਕੀਤੀ ਹੈ ਕਿ ਨਗਰ ਨਿਗਮ ਅਧੀਨ ਆਉਂਦੇ 6 ਪਿੰਡਾਂ ਦਾ ਪ੍ਰਾਪਰਟੀ ਟੈਕਸ ਮੁਆਫ਼ ਕੀਤਾ ਜਾਵੇ।
ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਕੁੰਭੜਾ ਨੇ ਕਿਹਾ ਕਿ ਨਿਗਮ ਵਿਚ 6 ਪਿੰਡ ਕੁੰਭੜਾ, ਮਟੌਰ, ਸ਼ਾਹੀਮਾਜਰਾ, ਮਦਨਪੁਰਾ, ਸੋਹਾਣਾ, ਮੁਹਾਲੀ ਪਿੰਡ ਸ਼ਾਮਲ ਹਨ। ਉਹਨਾਂ ਕਿਹਾ ਕਿ ਜਦੋਂ ਤੋਂ ਕੁੰਭੜਾ ਅਤੇ ਸੋਹਾਣਾ ਨੂੰ ਨਿਗਮ ਵਿੱਚ ਸ਼ਾਮਲ ਕਰਨ ਤੋਂ ਬਾਅਦ ਅਜੇ ਤੱਕ ਇਹਨਾਂ ਪਿੰਡਾਂ ਦੀ ਨਿਗਮ ਅਧਿਕਾਰੀਆਂ ਨੇ ਸਾਰ ਨਹੀਂ ਲਈ। ਇਹਨਾਂ ਪਿੰਡਾਂ ਵਿੱਚ ਬੁਨਿਆਦੀ ਸਹੂਲੀਅਤਾਂ ਦੀ ਘਾਟ ਹੈ। ਸਰਕਾਰੀ ਸਕੂਲਾਂ ਸਮੇਤ ਲੋਕਾਂ ਦੇ ਘਰਾਂ ਵਿੱਚ ਬਰਸਾਤ ਦਾ ਪਾਣੀ ਚਲਾ ਜਾਂਦਾ ਹੈ। ਗਲੀਆਂ ਨਾਲੀਆਂ ਕੱਚੀਆਂ ਹਨ। ਪਿੰਡ ਕੁੰਭੜਾ ਵਿੱਚ ਸਕੂਲ ਗਰਾਉਂਡ ਤੋਂ ਲੈ ਕੇ ਸੁਲਭ ਸੌਚਾਲਿਆ ਤੱਕ ਉਪਰ ਲੋਕਾਂ ਵੱਲੋੱ ਨਜਾਇਜ ਕਬਜੇ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਹੁਣ ਪਿੰਡ ਕੁੰਭੜਾ ਦੇ ਵਸਨੀਕਾਂ ਨੂੰ ਨਿਗਮ ਨੇ ਪ੍ਰਾਪਰਟੀ ਟੈਕਸ ਦੇ ਨੋਟਿਸ ਭੇਜ ਦਿਤੇ ਹਨ। ਉਹਨਾਂ ਮੰਗ ਕੀਤੀ ਕਿ ਪ੍ਰਾਪਰਟੀ ਟੈਕਸ ਦੇ ਨੋਟਿਸ ਵਾਪਸ ਲਏ ਜਾਣ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਪ੍ਰਾਪਰਟੀ ਟੈਕਸ ਦੇ ਨੋਟਿਸ ਵਾਪਸ ਨਾ ਲਏ ਗਏ ਤਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਨਗਰ ਨਿਗਮ ਦਾ ਘਿਰਾਓ ਕੀਤਾ ਜਾਵੇਗਾ।
ਉਧਰ, ਮੁਹਾਲੀ ਨਿਗਮ ਦੀ ਜੁਆਇੰਟ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ 1 ਅਪਰੈਲ 2017 ਤੋਂ 15 ਜਨਵਰੀ 2018 ਤੱਕ ਕਰੀਬ ਸਾਢੇ 17 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਸੂਲਿਆ ਗਿਆ ਹੈ। ਇਸ ਵਰ੍ਹੇ ਕਰੀਬ 20 ਕਰੋੜ ਟੈਕਸ ਵਸੂਲੀ ਦਾ ਟਿੱਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਗਮ ਅਧੀਨ ਆਉਂਦੇ ਪਿੰਡਾਂ ਤੋਂ ਪ੍ਰਾਪਰਟੀ ਟੈਕਸ ਵਸੂਲੀ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-76 ਤੋਂ 80 ਸਮੇਤ ਉਕਤ ਪਿੰਡਾਂ ਦੀਆਂ ਕੁੱਲ 14 ਹਜ਼ਾਰ 813 ਜਾਇਦਾਦਾਂ (ਰਿਹਾਇਸ਼ੀ ਤੇ ਵਪਾਰਕ) ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਸਬੰਧਤ ਵਿਅਕਤੀਆਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਆਖਿਆ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…