Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਵੱਲੋਂ ਸਵੱਛਤਾ ਮੁਹਿੰਮ ਤਹਿਤ ਸਕੂਲਾਂ ਤੇ ਹਸਪਤਾਲਾਂ ਦੀ ਰੈਂਕਿੰਗ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਨਗਰ ਨਿਗਮ ਮੁਹਾਲੀ ਵੱਲੋਂ ਸਵੱਛਤਾ ਮੁਹਿੰਮ ਤਹਿਤ ਵੱਖ ਵੱਖ ਸਕੂਲਾਂ ਅਤੇ ਹਸਪਤਾਲਾਂ ਦੀ ਰੈਂਕਿੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੁਹਾਲੀ ਦੀ ਜੁਆਇੰਟ ਕਮਿਸ਼ਨਰ ਅਵਨੀਤ ਕੌਰ ਨੇ ਦੱਸਿਆ ਕਿ ਸਵੱਛਤਾ ਮੁਹਿੰਤ ਤਹਿਤ ਲਰਨਿੰਗ ਪਾਥਸ ਸਕੂਲ ਸੈਕਟਰ 67 ਮੁਹਾਲੀ ਨੂੰ ਰੈਂਕਿੰਗ ਵਿਚ ਨੰਬਰ 1, ਗੁਰੂਕੁਲ ਵਰਲਡ ਸਕੂਲ ਸੈਕਟਰ 69 ਮੁਹਾਲੀ ਨੂੰ ਨੰਬਰ 2 ਅਤੇ ਲਾਰੈਂਸ ਪਬਲਿਕ ਸਕੂਲ ਸੈਕਟਰ 51 ਮੁਹਾਲੀ ਨੂੰ ਨੰਬਰ 3 ਦਿਤਾ ਗਿਆ ਹੈ। ਇਸੇ ਤਰ੍ਹਾਂ ਹਸਪਤਾਲਾਂ ਦੀ ਰੈਂਕਿੰਗ ਵਿੱਚ ਏ ਸੀ ਈ ਹਾਰਟਸ ਐੱਡ ਵੈਸਕੂਲਰ ਇੰਸਟੀਚਿਊਟ ਸੈਕਟਰ 69 ਮੁਹਾਲੀ ਵਿੱਚ ਨੰਬਰ 1, ਫੋਰਟਿਸ ਹਸਪਤਾਲ ਫੇਜ 8 ਮੁਹਾਲੀ ਨੂੰ ਨੰਬਰ 2 ਅਤੇ ਏ ਐਮ ਹਸਪਤਾਲ ਐਸਸੀਓ 84 ਨੇੜੇ ਪੀ ਟੀ ਐਲ ਲਾਈਟਸ ਮੁਹਾਲੀ ਨੂੰ ਨੰਬਰ 3 ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸਕੂਲਾਂ ਦੀ ਰੈਂਕਿੰਗ ਜਿਲ੍ਹਾ ਸਿੱਖਿਆ ਅਫਸਰ ਵਲੋੱ ਕੀਤੀ ਗਈ ਹੈ ਅਤੇ ਹਸਪਤਾਲਾਂ ਦੀ ਰੈਂਕਿੰਗ ਇੰਡੀਅਨ ਮੈਡੀਕਲ ਐਸੋਸੀਏਸ਼ਨ ਮੁਹਾਲੀ ਸ਼ਾਖਾ ਵੱਲੋਂ ਕੀਤੀ ਗਈ ਹੈ। ਮਹਿਲਾ ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਵੱਛ ਭਾਰਤ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ ਨਾਲ ਸਰਕਾਰੀਅਤੇ ਗ਼ੈਰ ਸਰਕਾਰੀ ਅਦਾਰਿਆਂ ਨੂੰ ਆਪੋ ਆਪਣੇ ਦਫ਼ਤਰਾਂ ਦੀ ਸਫ਼ਾਈ ਲਈ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਵੱਛ ਸਰਵੇਖਣ ਵਿੱਚ ਮੁਹਾਲੀ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਆਇਆ ਸੀ ਅਤੇ ਭਵਿੱਖ ਵਿੱਚ ਹੋਰ ਸਨਮਾਨ ਹਾਸਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ