ਨਕਸ਼ਾ ਮਾਮਲਾ: ਮੁਹਾਲੀ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਲੋਕ ਲਾਮਬੰਦ ਹੋਣੇ ਸ਼ੁਰੂ, ਸੰਘਰਸ਼ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਨਕਸ਼ੇ ਪਾਸ ਕੀਤੇ ਬਿਨਾਂ ਕੀਤੀਆਂ ਗਈਆਂ ਉਸਾਰੀਆਂ (ਮਕਾਨਾਂ) ਨੂੰ ਪ੍ਰਸ਼ਾਸਨ ਵੱਲੋਂ ਢਾਹੇ ਜਾਣ ਦੀ ਤਿਆਰੀ ਦਾ ਇਹਨਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਵੱਡੇ ਪੱਧਰ ਉਪਰ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਇਹਨਾਂ ਪਿੰਡਾਂ ਦੇ ਲੋਕ ਪ੍ਰਸਾਸਨ ਵੱਲੋਂ ਕੀਤੀ ਜਾਣ ਵਾਲੀ ਇਸ ਕਾਰਵਾਈ ਦੇ ਵਿਰੁੱਧ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ।
ਇਸ ਮਸਲੇ ਨੂੰ ਲੈ ਕੇ ਪੇਂਡੂ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਬਾਬਾ ਬਾਲ ਭਾਰਤੀ ਮੰਦਰ ਪਿੰਡ ਮਟੌਰ ਵਿੱਚ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ ਨੇ ਕਿਹਾ ਕਿ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਨਕਸ਼ੇ ਤੋਂ ਬਿਨਾਂ ਬਣੇ ਘਰਾਂ ਨੂੰ ਜੇ ਨਗਰ ਨਿਗਮ ਨੇ ਧੱਕੇ ਨਾਲ ਢਾਹੁਣਾ ਚਾਹਿਆ ਤਾਂ ਨਿਗਮ ਨੂੰ ਇਹ ਘਰ ਨਹੀਂ ਢਾਹੁਣ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਵਿੱਚ ਨਕਸ਼ੇ ਬਿਨਾਂ ਬਣੇ ਘਰਾਂ ਦਾ ਮਸਲਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮਿਲਕੇ ਹੱਲ ਕਰਵਾਇਆ ਜਾਵੇਗਾ। ਉਹਨਾਂ ਮੰਗ ਕੀਤੀ ਕਿ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਨਕਸ਼ੇ ਅਤੇ ਪ੍ਰਾਪਰਟੀ ਟੈਕਸ ਵਿੱਚ ਛੋਟ ਦਿੱਤੀ ਜਾਵੇ।
ਇਸ ਮੌਕੇ ਕਾਂਗਰਸ ਦੇ ਕੌਂਸਲਰ ਨਛੱਤਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਬੂਟਾ ਸਿੰਘ ਸੋਹਾਣਾ, ਬੁੱਧ ਸਿੰਘ, ਨੰਬਰਦਾਰ ਹਰਮਿੰਦਰ ਸਿੰਘ, ਕਾਮਰੇਡ ਜਸਵੰਤ ਸਿੰਘ, ਰਘਵੀਰ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ, ਦਾਰਾ ਸਿੰਘ, ਗੁਰਮੇਜ ਸਿੰਘ, ਬਾਲ ਕ੍ਰਿਸਨ ਸ਼ਰਮਾ, ਸੂਬੇਦਾਰ ਸਰੂਪ ਸਿੰਘ, ਨੌਜਵਾਨ ਆਗੂ ਰਣਦੀਪ ਸਿੰਘ, ਨਵੀਨ ਲਾਲ, ਦਰਬਾਰਾ ਸਿੰਘ, ਬਹਾਦਰ ਸਿੰਘ, ਜਗਦੇਵ ਸਿੰਘ, ਗੁਰਬਖ਼ਸ਼ ਸਿੰਘ, ਗੁਰਜੀਤ, ਬਿੰਦਰਾ ਬੈਦਵਾਨ, ਮਨਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…