Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਦੀ ਟੀਮ ਤੇ ਵਿਦਿਆਰਥੀਆਂ ਨੇ ਲੋਕਾਂ ਨੂੰ ਪਲਾਸਟਿਕ ਦੇ ਬੁਰੇ ਪ੍ਰਭਾਵ ਬਾਰੇ ਕੀਤਾ ਜਾਗਰੂਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ: ਸਵੱਛਤਾ ਹੀ ਸੇਵਾ ਹੈ ਅਤੇ ਐਂਟੀ ਪਲਾਸਟਿਕ ਮੁਹਿੰਮ ਦੇ ਤਹਿਤ ਅੱਜ ਇੱਥੋਂ ਦੇ ਫੇਜ਼-10 ਅਤੇ ਫੇਜ਼-11 ਵਿੱਚ ਪਲਾਸਟਿਕ ਪੀਕਿੰਗ ਕਰਵਾਈ ਗਈ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਘਰਾਂ ਅਤੇ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਸੈਨੇਟਰੀ ਸੁਪਰਵਾਈਜ਼ਰ ਹਰਮਿੰਦਰ ਸਿੰਘ, ਦੀਪਕ ਕੁਮਾਰ, ਸੁਪਰਵਾਈਜ ਜੋਰਾਵਰ ਸਿੰਘ, ਪ੍ਰੋਗਰਾਮ ਕੋਅਰਡੀਨੇਟਰ ਭਵਜੋਤ ਸਿੰਘ, ਵੰਦਨਾ ਸੁਖੀਜਾ, ਇੰਦਰਜੀਤ ਵਿਰਕ, ਨਰਿੰਦਰ ਸਿੰਘ, ਪ੍ਰੋਫੈਸਰ ਡੀਨ ਪ੍ਰੋ. ਰਾਜੀਵ ਸ਼ਰਮਾ, ਅੰਕਿਤਾ ਸ਼ਰਮਾ, ਪ੍ਰੋ. ਗੋਰਵ ਕਾਲੀਆ ਨੇ ਵੀ ਸਵੱਛਾ ਮੁਹਿੰਮ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਭਲਕੇ 2 ਅਕਤੂਬਰ ਨੂੰ ਵੀ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਅੱਜ ਫੇਜ਼-11 ਮਾਰਕੀਟ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਆ। ਦੁਕਾਨਦਾਰਾਂ ਨੇ ਭਰੋਸਾ ਦਿੱਤਾ ਕਿ ਉਹ ਨਗਰ ਨਿਗਮ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ