Nabaz-e-punjab.com

ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦਾ ਮਾਮਲਾ: ਮੁਹਾਲੀ ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਕਾਸ ਸ਼ਰਮਾ ਨੂੰ ਇਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਵੀਰਵਾਰ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਮੁਲਜ਼ਮ ਨੂੰ 28 ਨਵੰਬਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਧਰ, ਮੁਲਜ਼ਮ ਨੇ ਪੇਸ਼ੀ ਭੁਗਤਨ ਉਪਰੰਤ ਆਪਣੇ ਵਕੀਲ ਮਨਦੀਪ ਕੌਰ ਰਾਹੀਂ ਜ਼ਮਾਨਤ ਦੀ ਅਰਜ਼ੀ ਦਾਇਰ ਵੀ ਕੀਤੀ ਗਈ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਵਿਕਾਸ ਸ਼ਰਮਾ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਲੁਧਿਆਣਾ ਦੇ ਐਕਸੀਅਨ ਅਜੀਤਪਾਲ ਸਿੰਘ ਬਰਾੜ, ਡਵੀਜ਼ਨਲ ਸੁਪਰਡੈਂਟ ਸੁਰਿੰਦਰ ਸਿੰਘ, ਐੱਮਐੱਸ ਨੀਰਜ ਸੁਪਰੀਮ ਇੰਫਰਾਸਟਰਚਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਹਿੱਸੇਦਾਰ ਅਤੇ ਡਾਇਰੈਕਟਰ ਵਿਕਰਮ ਸ਼ਰਮਾ, ਪੰਕਜ ਸ਼ਰਮਾ, ਗੁਲਸ਼ਨ ਚੋਪੜਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਧਾਰਾ 409, 420, 465, 467, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਲੋਕ ਨਿਰਮਾਣ ਵਿਭਾਗ ਲੁਧਿਆਣਾ ਦੇ ਐਕਸੀਅਨ ਨੇ ਸਭ ਤੋਂ ਘੱਟ ਬੋਲੀ ਲੱਗਣ ’ਤੇ ਵੀ ਪੰਜਾਬ ਵਿੱਚ ਦੋਰਾਹਾ ਤੋਂ ਲੁਧਿਆਣਾ-ਫਿਰੋਜ਼ਪੁਰ ਸੜਕ ਦੇ ਵੱਖ ਵੱਖ ਪ੍ਰਾਜੈਕਟਾਂ ਲਈ ਠੇਕੇਦਾਰਾਂ ਨੂੰ ਟੈਂਡਰ ਜਮਾ ਕਰਵਾਏ ਗਏ। ਟੈਂਡਰ ਮਿਲਣ ਉਪਰੰਤ ਰਾਜ ਸਰਕਾਰ ਨੂੰ ਉਕਤ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਵਿੱਤੀ ਨੁਕਸਾਨ ਪੁੱਜਾ ਹੈ ਜਦੋਂਕਿ ਉਨ੍ਹਾਂ ਨੇ ਖ਼ੁਦ ਵਿੱਤੀ ਲਾਭ ਲਿਆ ਹੈ। ਇਹ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਸੀ। ਵਿਜੀਲੈਸ ਦੀ ਮੁੱਢਲੀ ਜਾਂਚ ਵਿੱਚ ਉਕਤ ਵਿਅਕਤੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆਉ ’ਤੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…