Share on Facebook Share on Twitter Share on Google+ Share on Pinterest Share on Linkedin ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਮੁਲਜ਼ਮ ਥਾਣੇਦਾਰਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਜਲੰਧਰ ਦੇ ਪਾਦਰੀ ਐਂਥਨੀ ਦੇ 6.66 ਕਰੋੜ ਰੁਪਏ ਦੀ ਰਾਸ਼ੀ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਗ੍ਰਿਫ਼ਤਾਰ ਪਟਿਆਲਾ ਦੇ ਦੋ ਥਾਣੇਦਾਰਾਂ ਏਐਸਆਈ ਰਾਜਪ੍ਰੀਤ ਸਿੰਘ ਅਤੇ ਏਐਸਆਈ ਜੋਗਿੰਦਰ ਸਿੰਘ ਨੂੰ ਪਹਿਲਾਂ ਦਿੱਤਾ ਪੰਜ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਥਾਣੇਦਾਰਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਥਾਣੇਦਾਰਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਏਐਸਆਈ ਦਿਲਬਾਗ ਸਿੰਘ ਅਤੇ ਮੁਲਜ਼ਮ ਥਾਣੇਦਾਰ ਰਾਜਪ੍ਰੀਤ ਸਿੰਘ ਦੇ ਚਾਚਾ ਸਹੁਰਾ ਹੌਲਦਾਰ ਅਮਰੀਕ ਸਿੰਘ ਸਮੇਤ ਗੁਰਪ੍ਰੀਤ ਸਿੰਘ, ਮੁਹੰਮਦ ਸ਼ਕੀਲ, ਸੰਜੀਵ ਕੁਮਾਰ, ਦਵਿੰਦਰ ਸਿੰਘ ਅਤੇ ਪੁਲੀਸ ਦਾ ਮੁਖ਼ਬਾਰ ਸੁਰਿੰਦਰ ਸਿੰਘ ਪਹਿਲਾਂ ਹੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹਨ। ਇਸ ਸਬੰਧੀ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਮੇਤ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਹਿਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 406, 34 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 392 ਜੋੜ ਕੇ ਡਕੈਤੀ ਦੇ ਜੁਰਮ ਦਾ ਵਾਧਾ ਕੀਤਾ ਗਿਆ। ਹੁਣ ਮਾਮਲੇ ਵਿੱਚ ਏਐਸਆਈ ਦਿਲਬਾਗ ਸਿੰਘ ਸਮੇਤ ਸੰਗਰੂਰ ਅਤੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਦੇ ਏਆਈਜੀ ਰਾਕੇਸ਼ ਕੌਸਲ ਨੇ ਦੱਸਿਆ ਕਿ ਅੱਜ ਦੋਵੇਂ ਥਾਣੇਦਾਰਾਂ ਏਐਸਆਈ ਰਾਜਪ੍ਰੀਤ ਸਿੰਘ ਅਤੇ ਏਐਸਆਈ ਜੋਗਿੰਦਰ ਸਿੰਘ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇਕ ਅਰਜ਼ੀ ਦਾਇਰ ਕਰ ਕੇ ਮੁਲਜ਼ਮ ਥਾਣੇਦਾਰਾਂ ਦੇ ਪੁਲੀਸ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਗਿਆ ਕਿ ਮੁਲਜ਼ਮਾਂ ਤੋਂ ਹਾਲੇ ਹੋਰ ਪੁੱਛਗਿੱਛ ਕਰਨੀ ਹੈ ਅਤੇ ਪਾਦਰੀ ਦੀ ਖ਼ੁਰਦ ਬੁਰਦ ਕੀਤੀ ਬਾਕੀ ਰਹਿੰਦੀ ਰਾਸ਼ੀ ਵੀ ਬਰਾਮਦ ਕਰਨੀ ਹੈ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਸਟੇਟ ਕਰਾਈਮ ਦੀ ਪੁਲੀਸ ਰਿਮਾਂਡ ਦੀ ਮੰਗ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਦੋਵੇਂ ਥਾਣੇਦਾਰ ਕਰੀਬ ਪਿਛਲੇ 10 ਦਿਨਾਂ ਤੋਂ ਪੁਲੀਸ ਦੀ ਹਿਰਾਸਤ ਵਿੱਚ ਹਨ ਅਤੇ ਜਾਂਚ ਟੀਮ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ ਅਤੇ ਪੁਲੀਸ ਖ਼ੁਦ ਹੀ 4.5 ਕਰੋੜ ਤੋਂ ਵੱਧ ਰਾਸ਼ੀ ਬਰਾਮਦ ਕਰਨ ਦੀ ਗੱਲ ਮੰਨ ਚੁੱਕੀ ਹੈ। ਇਸ ਲਈ ਹੁਣ ਥਾਣੇਦਾਰਾਂ ਦੇ ਪੁਲੀਸ ਰਿਮਾਂਡ ਦੀ ਕੋਈ ਤੁਕ ਨਹੀਂ ਬਣਦੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਵੇਂ ਥਾਣੇਦਾਰਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਦਿੱਤਾ। ਇੱਥੇ ਇਹ ਦੱਯਣਯੋਗ ਹੈ ਕਿ ਪਿਛਲੇ ਦਿਨੀਂ ਸਟੇਟ ਕਰਾਈਮ ਵਿੰਗ ਵੱਲੋਂ ਉਕਤ ਸਾਰੇ ਮੁਲਜ਼ਮਾਂ ਨੂੰ ਇਕੱਠੇ ਅਦਾਲਤ ਵਿੱਚ ਪੇਸ਼ ਕਰ ਕੇ ਮੁਲਜ਼ਮਾਂ ਦੀ ਮੌਜੂਦਗੀ ਵਿੱਚ ਹੁਣ ਤੱਕ ਬਰਾਮਦ ਹੋਈ 4.5 ਕਰੋੜ ਦੀ ਰਾਸ਼ੀ ਦੀ ਗਿਣਤੀ ਕੀਤੀ ਗਈ ਸੀ। ਇਹ ਸਾਰੀ ਕਾਰਵਾਈ ਜੱਜ ਦੇ ਸਾਹਮਣੇ ਕੀਤੀ ਗਈ ਅਤੇ ਗਿਣਤੀ ਕੀਤੇ ਪੈਸਿਆਂ ਵਿੱਚ 4 ਕਰੋੜ 53 ਲੱਖ 50 ਹਜ਼ਾਰ ਰੁਪਏ ਦੱਸੇ ਗਏ ਹਨ। ਜਿਨ੍ਹਾਂ ’ਚੋਂ ਪੁਲੀਸ ਅਨੁਸਾਰ ਏਐਸਆਈ ਜੋਗਿੰਦਰ ਸਿੰਘ ਵੱਲੋਂ ਪਟਿਆਲਾ ਸਥਿਤ ਆਪਣੇ ਘਰ ਦੇ ਨੇੜੇ ਖਾਲੀ ਪਲਾਟ ਵਿੱਚ 1.10 ਕਰੋੜ ਰੁਪਏ ਜ਼ਮੀਨ ਵਿੱਚ ਦੱਬੇ ਹੋਏ ਸੀ ਜਦੋਂਕਿ ਥਾਣੇਦਾਰ ਰਾਜਪ੍ਰੀਤ ਸਿੰਘ ਨੇ ਪੁਰਾਣੇ ਘਰ ਜੋ ਉਸ ਨੇ ਕਿਰਾਏ ’ਤੇ ਦਿੱਤਾ ਹੋਇਆ ਹੈ, ਉਸ ’ਚੋਂ 1 ਕਰੋੜ ਬਰਾਮਦ ਕੀਤੇ ਗਏ ਸਨ ਜਦੋਂਕਿ ਬਾਕੀ ਸਾਰੇ ਪੈਸੇ ਉਕਤ ਮੁਲਜ਼ਮਾਂ ਦੇ ਘਰਾਂ ’ਚੋਂ ਬਰਾਮਦ ਹੋਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ