Share on Facebook Share on Twitter Share on Google+ Share on Pinterest Share on Linkedin ਨਾਬਾਲਗ ਲੜਕੀ ਨਾਲ ਜਬਰ ਜਨਾਹ: ਮੁਹਾਲੀ ਅਦਾਲਤ ਵੱਲੋਂ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਮੁਹਾਲੀ ਅਦਾਲਤ ਨੇ ਕਰੀਬ ਡੇਢ ਸਾਲ ਪੁਰਾਣੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਦੋਸ਼ੀ ਸੁਨੀਲ ਕੁਮਾਰ ਨੂੰ ਧਾਰਾ 376 ਵਿੱਚ 10 ਸਾਲ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ-363 ਵਿੱਚ 3 ਸਾਲ ਦੀ ਕੈਦ 10 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ, ਜਦੋਂਕਿ ਦੋਸ਼ੀ ਸੁਨੀਲ ਕੁਮਾਰ ਦੇ ਜੀਜੇ ਕਮਲੇਸ਼ ਕੁਮਾਰ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰ ਦਿੱਤਾ ਗਿਆ ਹੈ। ਇਸ ਕੇਸ ਦੀ ਪੈਰਵੀ ਕਰ ਰਹੇ ਜ਼ਿਲ੍ਹਾ ਅਟਾਰਨੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 10 ਫਰਵਰੀ 2017 ਨੂੰ ਪੀੜਤ ਲੜਕੀ ਦੀ ਮਾਂ ਨੇ ਜ਼ੀਰਕਪੁਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ 9 ਫਰਵਰੀ ਦੀ ਰਾਤ ਨੂੰ ਪਰਿਵਾਰ ਸਮੇਤ ਘਰ ਵਿੱਚ ਸੁੱਤੇ ਪਏ ਸਨ। ਅਗਲੀ ਦਿਨ ਸਵੇਰ ਉੱਠ ਕੇ ਦੇਖਿਆ ਕਿ ਉਨ੍ਹਾਂ ਦੀ ਛੋਟੀ ਲੜਕੀ ਘਰੋਂ ਗਾਇਬ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਕੇਸ ਦਰਜ ਕਰਕੇ ਲੜਕੀ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਲੜਕੀ ਨੂੰ ਬਰਾਮਦ ਕਰਨ ਸਮੇਤ ਦੋਸ਼ੀ ਸੁਨੀਲ ਕੁਮਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਸੁਨੀਲ ਕੁਮਾਰ ਜ਼ੀਰਕਪੁਰ ਤੋਂ ਲੜਕੀ ਨੂੰ ਭਜਾ ਕੇ ਆਪਣੇ ਜੀਜੇ ਕਮਲੇਸ਼ ਕੁਮਾਰ ਕੋਲ ਲੈ ਗਿਆ ਸੀ। ਜਿੱਥੇ ਉਸ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਜਦੋਂਕਿ ਲੜਕੀ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਦੋਸ਼ੀ ਸੁਨੀਲ ਕੁਮਾਰ ਦੇ ਜੀਜੇ ਨੇ ਵੀ ਉਸ ਨਾਲ ਜਬਰ ਜਨਾਹ ਕੀਤਾ ਸੀ ਪ੍ਰੰਤੂ ਕੇਸ ਦੀ ਸੁਣਵਾਈ ਦੌਰਾਨ ਉਹ ਅਦਾਲਤ ਵਿੱਚ ਕਮਲੇਸ਼ ਕੁਮਾਰ ਦੇ ਖ਼ਿਲਾਫ਼ ਲਗਾਏ ਦੋਸ਼ਾਂ ਨੂੰ ਸਾਬਤ ਨਹੀਂ ਕਰ ਸਕੇ। ਜਿਸ ਕਾਰਨ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ