Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਵੱਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਮੁਹਾਲੀ ਅਦਾਲਤ ਨੇ ਦੋ ਸਾਲ ਪੁਰਾਣੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਜਗਤਾਰ ਸਿੰਘ ਵਾਸੀ ਪਿੰਡ ਸਮਗੋਲੀ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ। ਇਸ ਸਬੰਧੀ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਦੋਸ਼ੀ ਜਗਤਾਰ ਸਿੰਘ ਦੇ ਖ਼ਿਲਾਫ਼ ਡੇਰਾਬੱਸੀ ਥਾਣੇ ਵਿੱਚ ਖ਼ਿਲਾਫ਼ ਧਾਰਾ 376, 363, 366ਏ ਅਤੇ ਪੋਕਸੋ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚਲ ਰਹੀ ਸੀ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਜਗਤਾਰ ਸਿੰਘ ਨੂੰ 10 ਸਾਲ ਕੈਦ 30 ਹਜ਼ਾਰ ਰੁਪਏ ਜੁਰਮਾਨਾ ਦੀ ਸਜਾ ਸੁਣਾਈ ਗਈ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਨੂੰ 6 ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਸਰਕਾਰੀ ਧਿਰ ਵਜੋਂ ਇਹ ਕੇਸ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਲੜ ਰਹੇ ਸਨ। ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਦੇ ਪਿਤਾ ਨੇ ਡੇਰਾਬੱਸੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੀ ਨਾਬਾਲਗ ਲੜਕੀ 1 ਦਸੰਬਰ 2017 ਨੂੰ ਸ਼ਾਮ ਨੂੰ ਸੈਰ ਕਰਨ ਲਈ ਘਰ ਤੋਂ ਬਾਹਰ ਗਈ ਸੀ। ਇਸ ਦੌਰਾਨ ਉਸ ਨੂੰ ਜਗਤਾਰ ਸਿੰਘ ਨੇ ਕੋਈ ਨਸ਼ੀਲੀ ਦਵਾਈ ਸੁੰਘਾ ਕੇ ਅਗਵਾ ਕਰ ਲਿਆ ਸੀ। ਇਸ ਦੌਰਾਨ ਦੋਸ਼ੀ ਨੇ ਉਸ ਨੂੰ ਵਿਆਹ ਕਰਵਾਉਣ ਦੀ ਗੱਲ ਕਹਿ ਕੇ ਉਸ ਨਾਲ ਕਥਿਤ ਜਬਰ ਜਨਾਹ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ