nabaz-e-punjab.com

ਮੁਹਾਲੀ ਅਦਾਲਤ ਨੇ ਖਾੜਕੂ ਕਾਰਕੁਨ ਖਾਨਪੁਰੀਆ ਨੂੰ ਭਗੌੜਾ ਐਲਾਨਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਘੱਲੂਘਾਰਾ ਦਿਵਸ ਦੇ ਮੌਕੇ ਪੰਜਾਬ ਵਿੱਚ ਵਿਸ਼ੇਸ਼ ਫ਼ਿਰਕੇ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਅਮਨ ਸ਼ਾਂਤੀ ਭੰਗ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਕੁਲਵਿੰਦਰਜੀਤ ਸਿੰਘ ਉਰਫ਼ ਖਾਨਪੁਰੀਆ ਨੂੰ ਅੱਜ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਸਟੇਟ ਸਪੈਸ਼ਲ ਸੈੱਲ ਵੱਲੋਂ ਮਈ 2019 ਵਿੱਚ ਖਾੜਕੂ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨਾਂ ਜਗਦੇਵ ਸਿੰਘ ਵਾਸੀ ਤਲਾਨੀਆ (ਫਤਹਿਗੜ੍ਹ ਸਾਹਿਬ) ਅਤੇ ਰਵਿੰਦਰਪਾਲ ਸਿੰਘ ਵਾਸੀ ਮਹਿਣਾ, ਜ਼ਿਲ੍ਹਾ ਮੋਗਾ ਨੂੰ 2 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ 1 ਜੂਨ ਨੂੰ ਨਿਸ਼ਾਨ ਸਿੰਘ ਪੂਨੀਆਂ ਅਤੇ 5 ਜੂਨ ਨੂੰ ਹਰਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਕੋਲੋਂ 6 ਮੋਬਾਈਲ, 1 ਡੌਂਗਲ ਅਤੇ 1 ਸਿੰਮ ਵੀ ਬਰਾਮਦ ਕੀਤਾ ਦੱਸਿਆ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ ਗਈ। ਇਸ ਮਾਮਲੇ ਵਿੱਚ ਨਾਮਜ਼ਦ ਕੁਲਵਿੰਦਰਜੀਤ ਸਿੰਘ ਉਰਫ਼ ਖਾਨਪੁਰੀਆ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤਾਰ ਤੋਂ ਬਾਹਰ ਹੈ। ਖਾਨਪੁਰੀਆਂ ਬਾਰੇ ਵਿਦੇਸ਼ ਵਿੱਚ ਛੁਪੇ ਹੋਣ ਬਾਰੇ ਕਿਹਾ ਜਾ ਰਿਹਾ ਹੈ।
ਉਧਰ, ਐਨਆਈਏ ਵੱਲੋਂ ਜਗਦੇਵ ਸਿੰਘ, ਰਵਿੰਦਰਪਾਲ ਸਿੰਘ ਅਤੇ ਹਰਚਰਨ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ, ਜਦੋਂਕਿ ਨਿਸ਼ਾਨ ਸਿੰਘ ਪੂਨੀਆਂ ਖ਼ਿਲਾਫ਼ ਜਾਂਚ ਚੱਲਣ ਸਬੰਧੀ ਅਦਾਲਤ ਵਿੱਚ ਵੱਖਰੀ ਅਰਜ਼ੀ ਦਾਇਰ ਕੀਤੀ ਗਈ ਸੀ। ਅਦਾਲਤ ਵੱਲੋਂ ਨਿਸ਼ਾਨ ਸਿੰਘ ਖ਼ਿਲਾਫ਼ ਸਮੇਂ ਸਿਰ ਚਲਾਨ ਪੇਸ਼ ਨਾ ਕਰਨ ’ਤੇ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ। ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੇਸ਼ ਵਿਰੋਧੀ ਕਾਨੂੰਨ ਅਨ-ਲਾ-ਫੁਲ ਐਕਟ, 120ਬੀ ਅਤੇ ਅਸਲਾ ਐਕਟ ਦੇ ਤਹਿਤ ਦੋਸ਼ ਲਗਾਏ ਗਏ ਹਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…