Nabaz-e-punjab.com

ਮੁਹਾਲੀ ਅਦਾਲਤ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰੋਡਕਸ਼ਨ ਵਰੰਟ ਜਾਰੀ

ਪੀਜੀ ਵਿੱਚ ਵੜ ਕੇ ਕੁੱਟਮਾਰ ਦਾ ਮਾਮਲਾ:ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਇੱਥੋਂ ਦੇ ਸੈਕਟਰ-69 ਵਿੱਚ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 31 ਅਕਤੂਬਰ ਲਈ ਪ੍ਰੋਡਕਸ਼ਨ ਵਰੰਟ ਜਾਰੀ ਕੀਤੇ ਹਨ।
ਬੀਤੀ 4 ਅਕਤੂਬਰ ਨੂੰ ਉਕਤ ਮਾਮਲੇ ਵਿੱਚ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਦੋਸ਼ੀ ਦਾ ਪਿਛੋਕੜ ਅਪਰਾਧਿਕ ਵਿਰਤੀ ਵਾਲਾ ਹੈ ਅਤੇ ਉਸ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿੱਚ ਕੇਸ ਦਰਜ ਹਨ। ਉਧਰ, ਪਿਛਲੇ ਦਿਨੀਂ ਸੁਲਤਾਨਪੁਰ ਝੰਡੂ ਨਾਂ ਦੇ ਸ਼ੂਟਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਖੁੱਲ੍ਹੇਆਮ ਚੁਨੌਤੀ ਦਿੰਦੇ ਹੋਏ ਅੱਜ 18 ਅਕਤੂਬਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਇਹ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਝੰਡੂ ਦੇ ਅਕਾਉਂਟ ਨੂੰ ਛੁਪਾ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਜੋਧਪੁਰ ਜੇਲ੍ਹ ਵਿੱਚ ਬੰਦ ਵਿੱਚ ਬੰਦ ਹੈ। ਇਸ ਮਾਮਲੇ ਨਾਮਜ਼ਦ ਬਿਸ਼ਨੋਈ ਦੇ ਦੋ ਸਾਥੀ ਤਰਸੇਮ ਸਿੰਘ ਅਤੇ ਲਵਪ੍ਰੀਤ ਸਿੰਘ ਇਸ ਸਮੇਂ ਜ਼ਮਾਨਤ ’ਤੇ ਹਨ। ਦੋਸ਼ੀਆਂ ਦੇ ਖ਼ਿਲਾਫ਼ ਧਾਰਾ-323, 324, 452, 506, 148, 149 ਦੇ ਤਹਿਤ ਦੋਸ਼ ਤੈਅ ਕੀਤੇ ਜਾ ਚੁੱਕੇ ਹਨ।
ਉਧਰ, ਸ਼ੂਟਰ ਦੀ ਧਮਕੀ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲੀਸ ਵੱਲੋਂ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਅਦਾਲਤ ਦੇ ਮੁੱਖ ਗੇਟ ’ਤੇ ਤੁਰੰਤ ਐਕਸ਼ਨ ਟੀਮ ਦੀ ਤਾਇਨਾਤੀ ਦੇ ਨਾਲ ਨਾਲ ਮੁਹਾਲੀ ਨੂੰ ਆਉਣ ਵਾਲੇ ਸਾਰੇ ਰਸਤਿਆਂ ’ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸ਼ੂਟਰ ਨੇ ਧਮਕੀ ਦਿੱਤੀ ਹੈ ਕਿ ਜੇ ਕੋਈ ਲਾਰੈਂਸ ਬਿਸ਼ਨੋਈ ਨੂੰ ਬਚਾਉਣਾ ਚਾਹੁੰਦਾ ਹੈ ਤਾਂ ਬਚਾ ਲਵੇ। ਧਮਕੀ ਭਰੀ ਚਿਤਾਵਨੀ ਵਾਲੀ ਪੋਸਟ ਨਾਲ ਲਾਰੈਂਸ ਦੀ ਫੋਟੋ ਉੱਤੇ ਲਾਲ ਰੰਗ ਦਾ ਕਰਾਸ ਲਗਾ ਕੇ ਅਪਲੋਡ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…