nabaz-e-punjab.com

ਮੁਹਾਲੀ ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ, ਮੁਲਜ਼ਮਾਂ ਦੀ ਕਰੋਨਾ ਰਿਪੋਰਟ ਨੈਗੇਟਿਵ

ਪੈਟਰੋਲ ਪੰਪਾਂ ਦੀ ਡੀਲਰਸ਼ਿਪ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀਆਂ ਮਾਰਨ ਦਾ ਮਾਮਲਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਜ਼ਿਲ੍ਹਾ ਪੁਲੀਸ ਦੇ ਸਾਈਬਰ ਸੈੱਲ ਵੱਲੋਂ ਜਾਅਲੀ ਸਰਕਾਰੀ ਅਫ਼ਸਰ ਬਣ ਕੇ ਪੈਟਰੋਲ ਪੰਪਾਂ ਦੀ ਡੀਲਰਸ਼ਿਪ ਦਿਵਾਉਣ ਦਾ ਝਾਂਸਾ ਦੇ ਕੇ ਕਾਰੋਬਾਰੀ ਲੋਕਾਂ ਨਾਲ ਸ਼ਰ੍ਹੇਆਮ ਠੱਗੀਆਂ ਕਾਰਨ ਵਾਲੇ ਅੰਤਰਰਾਜੀ ਗਰੋਹ ਦੇ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਮਹਿੰਦਰ ਸਿੰਘ, ਬ੍ਰਹਮ ਪ੍ਰਕਾਸ਼ ਸ਼ੁਕਲਾ, ਜਤਿੰਦਰ ਸਿੰਘ, ਆਕਾਸ਼ ਸਿੰਘ ਅਤੇ ਆਸਿਫ਼ ਖਾਨ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਇਹ ਜਾਣਕਾਰੀ ਦਿੰਦਿਆਂ ਡੀਐਸਪੀ (ਸਾਈਬਰ) ਰੁਪਿੰਦਰਦੀਪ ਕੌਰ ਸੋਹੀ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਰੋਹ ਦੇ ਮੈਂਬਰ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਗੁਜਰਾਤ, ਉੜੀਸਾ, ਯੂਪੀ, ਬੰਗਲੌਰ, ਮਨੀਪੁਰ, ਆਸਾਮ ਅਤੇ ਕਰਨਾਟਕ ਵਿੱਚ ਆਨਲਾਈਨ ਇਸ਼ਤਿਹਾਰ ਜਾਰੀ ਕਰ ਕੇ ਪੈਟਰੋਲ ਪੰਪ ਡੀਲਰਸ਼ਿਪ ਦੇਣ ਲਈ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਵਾ ਕੇ ਧੋਖਾਧੜੀ ਕਰਦੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਵੱਖ-ਵੱਖ ਬੈਂਕਾਂ ਵਿੱਚ 21 ਖਾਤੇ ਚਲਦੇ ਹਨ। ਇਨ੍ਹਾਂ ਖਾਤਿਆਂ ਵਿੱਚ ਜਮ੍ਹਾ 2.50 ਲੱਖ ਰੁਪਏ ਸੀਲ ਕਰ ਦਿੱਤੇ ਗਏ ਹਨ। ਇਹੀ ਨਹੀਂ ਮੁਲਜ਼ਮ, ਬੜੀ ਹੁਸ਼ਿਆਰੀ ਨਾਲ ਲੋਕਾਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਨੂੰ ਜਾਅਲੀ ਮਨਜ਼ੂਰੀ ਪੱਤਰ ਅਤੇ ਜਾਅਲੀ ਲਾਇਸੈਂਸ ਵੀ ਜਾਰੀ ਕਰਦੇ ਸੀ। ਮੁਲਜ਼ਮਾਂ ਦੇ ਵੱਖ-ਵੱਖ ਬੈਂਕਾਂ ਵਿੱਚ 21 ਖਾਤੇ ਚਲਦੇ ਹਨ। ਇਨ੍ਹਾਂ ਖਾਤਿਆਂ ਵਿੱਚ ਜਮ੍ਹਾ 2.50 ਲੱਖ ਰੁਪਏ ਸੀਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਥਾਣਾ ਮਟੌਰ ਵਿੱਚ ਧਾਰਾ 406, 419, 420, 465, 467, 471 ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੁਣ ਤੱਕ ਉਹ ਪੀੜਤ ਲੋਕਾਂ ਨਾਲ 1 ਕਰੋੜ ਰੁਪਏ ਤੋਂ ਵੱਧ ਠੱਗੀ ਮਾਰ ਚੁੱਕੇ ਹਨ।
ਡੀਐਸਪੀ ਸੋਹੀ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਦਾ ਕਰੋਨਾ ਟੈੱਸਟ ਕਰਵਾਇਆ ਗਿਆ ਸੀ ਅਤੇ ਸਾਰੇ ਮੁਲਜ਼ਮਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜੇਲ੍ਹ ਸਟਾਫ਼ ਨੂੰ ਦੱਸ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…