Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀ ਅਦਾਲਤ ਨੇ ਗਾਇਕ ਐਲੀ ਮਾਂਗਟ ਤੇ ਸਾਥੀ ਵਾਲੀਆ ਨੂੰ ਜੇਲ੍ਹ ਭੇਜਿਆ ਅਦਾਲਤ ਕੰਪਲੈਕਸ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿੱਚ ਗਾਇਕ ਦੇ ਪ੍ਰਸੰਸਕ ਪੁੱਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ: ਸੋਹਾਣਾ ਪੁਲੀਸ ਵੱਲੋਂ ਪੰਜਾਬੀ ਗੀਤ ਨੂੰ ਲੈ ਕੇ ਫੇਸਬੁੱਕ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਇਕ ਦੂਜੇ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਹਰਦੀਪ ਸਿੰਘ ਵਾਲੀਆ ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਐਤਵਾਰ ਨੂੰ ਡਿਊਟੀ ਮੈਜਿਸਟਰੇਟ ਅਮਿਤ ਬਖ਼ਸ਼ੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਗਾਇਕ ਅਤੇ ਸਾਥੀ ਵਾਲੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ਗਾਇਕ ਨੂੰ 27 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਇਸ ਮੌਕੇ ਗਾਇਕ ਐਲੀ ਮਾਂਗਟ ਦੇ ਵੱਡੀ ਗਿਣਤੀ ਵਿੱਚ ਪ੍ਰਸੰਸਕ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਪਹੁੰਚੇ ਹੋਏ ਸੀ ਲੇਕਿਨ ਮੁਲਜ਼ਮਾਂ ਨੂੰ ਪੁਲੀਸ ਆਪਣੇ ਵਾਹਨ ਦੀ ਥਾਂ ਚਿੱਟੇ ਰੰਗ ਦੀ ਪ੍ਰਾਈਵੇਟ ਕਾਰ ਵਿੱਚ ਲੈ ਕੇ ਆਈ ਅਤੇ ਬੇਸਮੈਂਟ ’ਚੋਂ ਸਿੱਧਾ ਕੋਰਟ ਰੂਮ ਵਿੱਚ ਲੈ ਗਏ। ਜ਼ਿਕਰਯੋਗ ਹੈ ਕਿ ਮੁਹਾਲੀ ਪੁਲੀਸ ਨੇ ਗਾਇਕ ਐਲੀ ਮਾਂਗਟ ਅਤੇ ਗਾਇਕ ਰੰਮੀ ਰੰਧਾਵਾ ਦੇ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਧਾਰਾ 294, 504, 506 ਅਤੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਦੋਂਕਿ ਗਾਇਕ ਐਲੀ ਮਾਂਗਟ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਖੰਡੇ ਬਾਰੇ ਕਥਿਤ ਤੌਰ ’ਤੇ ਅਪਸ਼ਬਦ ਬੋਲਣ ਦੇ ਦੋਸ਼ ਵਿੱਚ ਉਸ ਦੇ ਖ਼ਿਲਾਫ਼ ਧਾਰਾ 295ਏ ਦੇ ਜੁਰਮ ਦਾ ਵਾਧਾ ਕੀਤਾ ਗਿਆ ਹੈ। ਪੁਲੀਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਰੰਗੀ ਰੰਧਾਵਾ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਗਾਇਕ ਕੋਲੋਂ ਦੋ ਲੱਖ ਦਾ ਮੁਚੱਲਕਾ ਭਰਵਾਇਆ ਗਿਆ। ਉਧਰ, ਗਾਇਕ ਐਲੀ ਮਾਂਗਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲੀਸ ਅਧਿਕਾਰੀ ਨੇ ਮੀਡੀਆ ਨੂੰ ਇਹ ਬਿਆਨ ਦਿੱਤਾ ਸੀ ਕਿ ਗਾਇਕ ਰੰਮੀ ਰੰਧਾਵਾ ਨੂੰ ਦੁਬਾਰਾ ਗ੍ਰਿਫ਼ਤਾਰ ਕੀਤਾ ਜਾਵੇਗਾ ਲੇਕਿਨ ਹੁਣ ਤੱਕ ਉਹ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲੀਸ ਟੀਮ ਨੇ ਕਈ ਵਾਰ ਪੁਰਬ ਅਪਾਰਟਮੈਂਟ ਵਿੱਚ ਵਿਜ਼ਟ ਕਰ ਚੁੱਕੀ ਹੈ ਲੇਕਿਨ ਪੁਲੀਸ ਦਾ ਕਹਿਣਾ ਹੈ ਕਿ ਰੰਮੀ ਰੰਧਾਵਾ ਦੇ ਘਰ ਨੂੰ ਤਾਲਾ ਲੱਗਾ ਹੋਇਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ