nabaz-e-punjab.com

ਮੁਹਾਲੀ ਅਦਾਲਤ ਦੀ ਮਹਿਲਾ ਜੱਜ ਨੇ ਖ਼ੁਦ ਨੂੰ ਕੀਤਾ ਕੁਆਰੰਟੀਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਕਰੋਨਾਵਾਇਰਸ ਦੀ ਮਹਾਮਾਰੀ ਦਾ ਖ਼ੌਫ਼ ਮੁਹਾਲੀ ਅਦਾਲਤ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਮੁਹਾਲੀ ਦੀ ਇਕ ਮਹਿਲਾ ਜੁਡੀਸ਼ਲ ਮੈਜਿਸਟਰੇਟ ਨੇ ਖ਼ੁਦ ਨੂੰ ਆਪਣੇ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਇਸ ਸਬੰਧੀ ਜੁਡੀਸ਼ਲ ਮੈਜਿਸਟਰੇਟ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਪੱਤਰ ਲਿਖ ਕੇ ਇਸ ਦੀ ਸੂਚਨਾ ਦਿੱਤੀ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਅਧਿਕਾਰਤ ਤੌਰ ’ਤੇ ਇਸ ਗੱਲ ਦਾ ਖੁਲਾਸਾ ਨਹੀਂ ਹੋ ਸਕਿਆ ਹੈ ਕਿ ਮਹਿਲਾ ਜੱਜ ਨੂੰ ਇਕਾਂਤਵਾਸ ਵਿੱਚ ਰਹਿਣ ਦੀ ਕਿਉਂ ਲੋੜ ਪਈ ਹੈ ਪ੍ਰੰਤੂ ਜੱਜ ਨੇ ਆਪਣੇ ਪੱਤਰ ਵਿੱਚ ਸਾਫ਼ ਲਿਖਿਆ ਹੈ ਕਿ ਉਹ 26 ਮਈ ਤੋਂ 8 ਜੂਨ ਤੱਕ ਇਕਾਂਤਵਾਸ ਵਿੱਚ ਰਹਿਣਗੇ।
ਉਧਰ, ਅਦਾਲਤੀ ਸੂਤਰਾਂ ਦੀ ਜਾਣਕਾਰੀ ਅਨੁਸਾਰ ਮਹਿਲਾ ਜੱਜ ਦਾ ਘਰਵਾਲਾ ਵੀ ਚੰਡੀਗੜ੍ਹ ਅਦਾਲਤ ਵਿੱਚ ਜੱਜ ਹੈ। ਬੀਤੇ ਦਿਨੀਂ ਯੂਟੀ ਪੁਲੀਸ ਵੱਲੋਂ ਉਸ ਦੇ ਪਤੀ ਦੀ ਅਦਾਲਤ ਵਿੱਚ ਜਿਹੜੇ ਮੁਲਜ਼ਮਨੂੰ ਪੇਸ਼ ਕੀਤਾ ਗਿਆ ਸੀ। ਉਹ (ਮੁਲਜ਼ਮ) ਕਰੋਨਾਵਾਇਰਸ ਦੀ ਮਹਾਮਾਰੀ ਤੋਂ ਪੀੜਤ ਸੀ। ਜਿਸ ਕਾਰਨ ਯੂਟੀ ਪ੍ਰਸ਼ਾਸਨ ਨੇ ਸਬੰਧਤ ਜੱਜ ਨੂੰ ਇਕਾਂਤਵਾਸ ਵਿੱਚ ਭੇਜਿਆ ਗਿਆ ਹੈ। ਇਸ ਤੋਂ ਬਾਅਦ ਜੱਜ ਦੀ ਪਤਨੀ ਜੋ ਮੁਹਾਲੀ ਅਦਾਲਤ ਵਿੱਚ ਤਾਇਨਾਤ ਹਨ, ਉਨ੍ਹਾਂ ਨੂੰ ਵੀ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…