nabaz-e-punjab.com

ਰਿਸ਼ਵਤਖ਼ੋਰੀ ਮਾਮਲੇ ਵਿੱਚ ਮੁਹਾਲੀ ਅਦਾਲਤ ਵੱਲੋਂ ਪਾਵਰਕੌਮ ਦੇ ਐਸਡੀਓ ਦਾ ਦੋ ਰੋਜ਼ਾ ਪੁਲੀਸ ਰਿਮਾਂਡ

ਐਸਡੀਓ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਐਸਐਸਪੀ ਵਿਜੀਲੈਂਸ ਫਤਹਿਗੜ੍ਹ ਸਾਹਿਬ ਨੂੰ ਸੌਂਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਸਬ ਡਵੀਜਨ ਬਡਾਲੀ ਆਲਾ ਸਿੰਘ (ਫਤਹਿਗੜ੍ਹ ਸਾਹਿਬ) ਦੇ ਐਸਡੀਓ ਸਰਵਨ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਐਸਡੀਓ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਧਰ, ਇਹ ਵੀ ਜਾਣਕਾਰੀ ਮਿਲੀ ਹੈ ਕਿ ਪਾਵਰਕੌਮ ਦੇ ਐਸਡੀਓ ਦੇ ਖ਼ਿਲਾਫ਼ ਵਿਜੀਲੈਂਸ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਪੀ ਅਮਰਜੀਤ ਸਿੰਘ ਘੁੰਮਣ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ।
ਵਿਜੀਲੈਂਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਐਸਡੀਓ ਸਰਵਨ ਸਿੰਘ ਨੂੰ ਸ਼ਿਕਾਇਤ ਕਰਤਾ ਇੰਦਰਜੀਤ ਸਿੰਘ ਵਾਸੀ ਪਿੰਡ ਜਮੀਤਗੜ੍ਹ (ਫਤਹਿਗੜ੍ਹ ਸਾਹਿਬ) ਕੋਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਐਸਡੀਓ ਦੇ ਬੈਂਕ ਖ਼ਾਤਿਆਂ ਅਤੇ ਨਾਮੀ ਤੇ ਬੇਨਾਮੀ ਜਾਇਦਾਦ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਰਿਸ਼ਵਤਖ਼ੋਰੀ ਦੇ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ ਅਤੇ ਰਿਸ਼ਵਤ ਦਾ ਪੈਸਾ ਹੋਰ ਕਿਹੜੇ ਅਫ਼ਸਰਾਂ ਨੂੰ ਦੇਣਾ ਸੀ।
ਪੀੜਤ ਇੰਦਰਜੀਤ ਸਿੰਘ ਨੇ ਵਿਜੀਲੈਂਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਟਿਊਬਵੈਲ ਦਾ ਕੁਨੈਕਸ਼ਨ ਉਸ ਦੇ ਨਾਂ ’ਤੇ ਤਬਦੀਲ ਕਰਨ ਬਦਲੇ ਉਕਤ ਐਸਡੀਓ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਬਾਅਦ ਵਿੱਚ ਸੌਦਾ 8 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਐਸਡੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…