Share on Facebook Share on Twitter Share on Google+ Share on Pinterest Share on Linkedin ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਨੂੰ ਜੇਲ੍ਹ ਭੇਜਿਆ ਦੋਵੇਂ ਥਾਣੇਦਾਰ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ, ਮੁਹਾਲੀ ਅਦਾਲਤ ਵੱਲੋਂ ਰੱਦ ਕੀਤੀਆਂ ਜਾ ਚੁੱਕੀਆਂ ਹਨ ਜ਼ਮਾਨਤ ਦੀਆਂ ਅਰਜ਼ੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ: ਜਲੰਧਰ ਦੇ ਪਾਦਰੀ ਦੀ 6.66 ਕਰੋੜ ਰੁਪਏ ਦੀ ਰਾਸ਼ੀ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਧਰ, ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਦੋ ਥਾਣੇਦਾਰਾਂ ਏਐਸਆਈ ਜੋਗਿੰਦਰ ਸਿੰਘ ਅਰਬਨ ਅਸਟੇਟ ਪਟਿਆਲਾ ਅਤੇ ਏਐਸਆਈ ਰਾਜਪ੍ਰੀਤ ਸਿੰਘ ਨਵੀਂ ਮਹਿੰਦਰਾ ਕਲੋਨੀ ਪਟਿਆਲਾ ਅਜੇ ਤਾਈਂ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਹਾਲਾਂਕਿ ਬੀਤੀ 25 ਅਪਰੈਲ ਨੂੰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਨੇ ਮੁਲਜ਼ਮ ਥਾਣੇਦਾਰਾਂ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਸਨ। ਲੇਕਿਨ ਹਾਲੇ ਤੱਕ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਜਾਣਕਾਰੀ ਅਨੁਸਾਰ ਬੀਤੀ 13 ਅਪਰੈਲ ਨੂੰ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਮੇਤ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਿਹਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 406, 34 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 392 ਜੋੜ ਕੇ ਡਕੈਤੀ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਦੋਵੇਂ ਥਾਣੇਦਾਰ ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੂਪੋਸ਼ ਹੋ ਗਏ ਹਨ ਉਧਰ, ਸਟੇਟ ਕਰਾਈਮ ਥਾਣੇ ਦੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਏਐਸਆਈ ਦਿਲਬਾਗ ਸਿੰਘ ਵਾਸੀ ਖੰਨਾ ਇਸ ਸਮੇਂ ਪੁਲੀਸ ਰਿਮਾਂਡ ’ਤੇ ਹਨ। ਉਨ੍ਹਾਂ ਨੂੰ 29 ਅਪਰੈਲ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਐਸਆਈ ਦਿਲਬਾਗ ਸਿੰਘ ਪਟਿਆਲਾ ਵਿੱਚ ਤਾਇਨਾਤ ਸੀ। ਪੁਲੀਸ ਨੇ ਦਿਲਬਾਗ ਦੀ ਨਿਸ਼ਾਨਦੇਹੀ ’ਤੇ ਵਰਨਾ ਕਾਰ ਅਤੇ ਸਵਿਫ਼ਟ ਕਾਰ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਅਨੁਸਾਰ ਇਹ ਦੋਵੇਂ ਕਾਰਾਂ ਪਾਦਰੀ ਕੇਸ ਵਿੱਚ ਵਰਤੀਆਂ ਗਈਆਂ ਸਨ। ਪੁਲੀਸ ਨੇ ਮੁਖ਼ਬਰ ਸੁਰਿੰਦਰ ਸਿੰਘ ਕੋਲੋਂ ਇਨ੍ਹਾਂ ਕਾਰਾਂ ਦੀ ਸ਼ਨਾਖ਼ਤ ਵੀ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਦਰੀ ਕੋਲੋਂ ਮਿਲੇ ਕਰੋੜਾਂ ਰੁਪਏ ਇਨ੍ਹਾਂ ਕਾਰਾਂ ਵਿੱਚ ਹੀ ਲੱਦ ਕੇ ਲਿਜਾਏ ਗਏ ਸਨ ਅਤੇ ਇਹ ਰਾਸ਼ੀ ਖੰਨਾ ਤੋਂ ਪਟਿਆਲਾ ਲਿਜਾਉਣ ਲਈ ਏਐਸਆਈ ਦਿਲਬਾਗ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ