Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਹੈ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ: ਬਾਦਲ ਪਰਿਵਾਰ ਦੇ ਨਜ਼ਦੀਕੀ ਅਤੇ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਬੁੱਧਵਾਰ ਨੂੰ ਮੁਲਜ਼ਮ ਅਕਾਲੀ ਜਥੇਦਾਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਉਨ੍ਹਾਂ ਦੇ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣਾ ਵਿੱਚ ਬੀਤੀ 1 ਜੁਲਾਈ ਨੂੰ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੱਸਿਆ ਗਿਆ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਜਥੇਦਾਰ ਕੋਲਿਆਂਵਾਲੀ ਰੂਪੋਸ਼ ਹੋ ਗਿਆ ਹੈ। ਉਧਰ, ਵਿਜੀਲੈਂਸ ਮੁਲਜ਼ਮ ਦੀ ਪੈੜ ਨੱਪਣ ਲਈ ਵੱਖ ਵੱਖ ਛਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ ਲੇਕਿਨ ਵਿਜੀਲੈਂਸ ਨੂੰ ਉਸ ਦੇ ਟਿਕਾਣੇ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਇਸ ਦੌਰਾਨ ਮੁਲਜ਼ਮ ਕੋਲਿਆਂਵਾਲੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਸੀ ਲੇਕਿਨ ਅੱਜ ਅਦਾਲਤ ਨੇ ਸੁਣਵਾਈ ਦੌਰਾਨ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਮੁੱਢਲੀ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਆਪਣੇ ਰੁਤਬੇ ਦੀ ਕੁਵਰਤੋਂ ਕਰਦਿਆਂ ਹੋਏ ਸਰਕਾਰੀ ਗੱਡੀਅੲ ਦੀ ਦੁਰਵਰਤੋਂ ਕੀਤੀ ਅਤੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਕਰਵਾ ਕੇ ਭਾਰੀ ਰਕਮਾਂ ਹਾਸਲ ਕੀਤੀਆਂ ਗਈਆਂ ਅਤੇ ਗੈਰ ਕਾਨੂੰਨੀ ਅਨਸਰਾਂ ਦੀ ਮਦਦ ਰਾਹੀਂ ਪੈਸੇ ਇਕੱਠੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲਿਆਂਵਾਲੀ ਦੀ ਪੰਜਾਬ ਤੋਂ ਬਾਹਰਲੇ ਸੂਬਿਆਂ ਜਿਵੇਂ ਰਾਜਸਥਾਨ, ਉੱਤਰਾਖੰਡ ਆਦਿ ਰਾਜਾਂ ਵਿੱਚ ਵੀ ਜਾਇਦਾਦ/ਹੋਟਲ/ਖੇਤੀਬਾੜੀ ਫਾਰਮ ਹੋਣ ਬਾਰੇ ਵੀ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਆਪਣੇ ਪਰਿਵਾਰ ਸਮੇਤ ਕਰੀਬ 5 ਏਕੜ ਦੇ ਮਹਿਲਨੁਮਾ ਫਾਰਮ ਹਾਊਸ ਵਿਚ ਰਿਹਾਇਸ਼ ਰੱਖਦਿਆਂ ਸ਼ਾਹੀ ਸਹੂਲਤਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਪੜਤਾਲ ਦੌਰਾਨ ਉਕਤ ਚੈੱਕ ਪੀਰੀਅਡ ਦੇ ਸਮੇਂ ਦੌਰਾਨ ਉਸ ਵੱਲੋਂ ਆਪਣੇ ਲੜਕੇ ਦੇ ਵਿਆਹ ’ਤੇ ਭਾਰੀ ਰਕਮ ਵੀ ਖ਼ਰਚ ਕੀਤੀ ਗਈ। ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ