Nabaz-e-punjab.com

ਮੁਹਾਲੀ ਅਦਾਲਤ ਵੱਲੋਂ ਮੁਲਜ਼ਮਾਂ ਦਾ ਦੋ ਦਿਨਾਂ ਪੁਲੀਸ ਰਿਮਾਂਡ

ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਸਮਾਜ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਸ਼ੱਕ ਤਹਿਤ ਕੀਤਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਸ਼ੱਕ ਤਹਿਤ ਗ੍ਰਿਫ਼ਤਾਰ ਕੀਤੇ ਲਖਵੀਰ ਸਿੰਘ ਅਤੇ ਸੁਰਿੰਦਰ ਕੌਰ ਨੂੰ ਪਹਿਲਾਂ ਦਿੱਤਾ ਛੇ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਮੁੜ ਤੋਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ’ਤੇ ਖਾੜਕੂ ਕਾਰਕੁਨਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਕਰਵਾਉਣ ਦਾ ਦੋਸ਼ ਹੈ। ਉਨ੍ਹਾਂ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਸਪੈਸ਼ਲ ਸੈੱਲ ਦੀ ਜਾਂਚ ਟੀਮ ਨੇ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੁਲਜ਼ਮਾਂ ਦੇ ਦੁਬਾਰਾ 5 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਪੁਲੀਸ ਦੀ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦ ਤਿਆਰੀ ਵਿੱਚ ਸੀ ਅਤੇ ਸਮਾਂ ਰਹਿੰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅਦਾਲਤ ਵਿੱਚ ਇਹ ਵੀ ਦਲੀਲ ਦਿੱਤੀ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਵਿਦੇਸ਼ੀ ਮੁਲਕ ’ਚੋਂ ਗਰਨੇਡ ਲਿਆਉਣ ਦੀ ਤਿਆਰੀ ਵਿੱਚ ਸਨ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਅਤੇ ਵਿਦੇਸ਼ਾਂ ’ਚੋਂ ਹੋਈ ਫੰਡਿੰਗ ਸਮੇਤ ਧਮਾਕਾਖੇਜ਼ ਸਮੱਗਰੀ ਬਾਰੇ ਪਤਾ ਕਰਨਾ ਹੈ ਅਤੇ ਇਹ ਵੀ ਪਤਾ ਲਗਾਉਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਦੀ ਅਗਲੀ ਯੋਜਨਾ ਕੀ ਹੈ। ਅਦਾਲਤ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਮੁਲਜ਼ਮਾਂ ਨੂੰ ਮੁੜ ਤੋਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…