Share on Facebook Share on Twitter Share on Google+ Share on Pinterest Share on Linkedin ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ: ਮੁਹਾਲੀ ਪੁਲੀਸ ਵੱਲੋਂ ਸਨੈਚਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੋ ਮੁਲਜ਼ਮਾਂ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਦਿੜ੍ਹਬਾ (ਸੰਗਰੂਰ) ਨੂੰ ਅੱਜ ਇਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਵੀਰਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਪ੍ਰੰਤੂ ਫਿਰ ਵੀ ਉਹ ਥਾਣੇ ਦੀ ਹਵਾਲਾਤ ਵਿੱਚ ਬੰਦ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐਸਆਈ ਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 379 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ’ਤੇ ਇਕ ਕਾਰ ਚਾਲਕ ਤੋਂ ਮੋਬਾਈਲ ਫੋਨ ਅਤੇ ਲੈਪਟਾਪ ਖੋਹ ਕੇ ਲਿਜਾਉਣ ਦਾ ਦੋਸ਼ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-66 ਦਾ ਵਸਨੀਕ ਅਨਿਲ ਕੁਮਾਰ ਬੀਤੀ 7 ਜੁਲਾਈ ਨੂੰ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਬਾਰਸ਼ ਜ਼ਿਆਦਾ ਤੇਜ਼ ਹੋਣ ਕਾਰਨ ਉਹ ਸੜਕ ਕਿਨਾਰੇ ਕਾਰ ਖੜੀ ਕਰਕੇ ਫੋਨ ਸੁਣਨ ਲੱਗ ਪਿਆ। ਇਸ ਦੌਰਾਨ ਉੱਥੇ ਦੋ ਵਿਅਕਤੀ ਆਏ। ਜਿਨ੍ਹਾਂ ਨੇ ਕਾਰ ਚਾਲਕ ਤੋਂ ਮੋਬਾਈਲ ਫੋਨ ਖੋਹ ਲਿਆ ਅਤੇ ਕਾਰ ਵਿੱਚ ਸੀਟ ’ਤੇ ਪਿਆ ਲੈਪਟਾਪ ਚੁੱਕ ਕੇ ਫਰਾਰ ਹੋ ਗਏ। ਪੁਲੀਸ ਨੇ ਕਾਰ ਚਾਲਕ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਏਐਸਆਈ ਰਸ਼ਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਅਤੇ ਲੈਪਟਾਪ ਵੀ ਬਰਾਮਦ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ ਪ੍ਰੰਤੂ ਮੁਲਜ਼ਮਾਂ ਦੀ ਕਰੋਨਾ ਟੈੱਸਟ ਦੀ ਰਿਪੋਰਟ ਨਾ ਮਿਲਣ ਕਾਰਨ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਗਿਆ ਹੈ, ਸਗੋਂ ਅਦਾਲਤ ’ਚੋਂ ਰਾਹਦਾਰੀ ਵਰੰਟ ਲੈ ਕੇ ਮੁਲਜ਼ਮਾਂ ਨੂੰ ਥਾਣੇ ਦੀ ਹਵਾਲਾਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸ਼ੁੱਕਰਵਾਰ ਨੂੰ ਕਰੋਨਾ ਟੈੱੋਸਟ ਦੀ ਰਿਪੋਰਟ ਮਿਲਣ ਦੀ ਸੰਭਾਵਨਾ ਹੈ। ਰਿਪੋਰਟ ਨੈਗੇਝਿਟਵ ਆਉਣ ’ਤੇ ਹੀ ਮੁਲਜ਼ਮਾਂ ਨੂੰ ਜੇਲ੍ਹ ਵਿੱਚ ਭੇਜਿਆ ਜਾਵੇਗਾ। ਜੇਕਰ ਰਿਪੋਰਟ ਪਾਜ਼ੇਟਿਵ ਆਈ ਤਾਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ