nabaz-e-punjab.com

ਮੁਹਾਲੀ ਅਦਾਲਤ ਨੇ ਸਿਹਤ ਮੰਤਰੀ ਨੂੰ 27 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜਿਆ

‘ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ’ ਸਿੰਗਲਾ

ਵਿਜੈ ਸਿੰਗਲਾ ਦਾ ਭਤੀਜਾ ਤੇ ਹੋਰ ਜਾਣਕਾਰ ਵੀ ਸ਼ੱਕੀ ਦੇ ਘੇਰੇ ਵਿੱਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਿਹਤ ਮੰਤਰੀ ਰਹੇ ਡਾ. ਵਿਜੈ ਸਿੰਗਲਾ (52) ਅਤੇ ਉਸ ਦੇ ਓਐਸਡੀ ਪਰਦੀਪ ਕੁਮਾਰ ਅੱਜ ਦੇਰ ਸ਼ਾਮ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਬਾਅਦ ਮੰਤਰੀ ਅਤੇ ਓਐਸਡੀ ਦਾ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਹਰਲੀਨ ਕੌਰ ਦੀ ਟੀਮ ਵੱਲੋਂ ਮੈਡੀਕਲ ਕੀਤਾ ਗਿਆ।
ਭਾਵੇਂ ਪੰਜਾਬ ਪੁਲੀਸ ਵੱਲੋਂ ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ ਪ੍ਰੰਤੂ ਮੁਹਾਲੀ ਅਦਾਲਤ ਵਿੱਚ ਮੁਲਜ਼ਮਾਂ ਨੂੰ ਪੇਸ਼ ਕਰਨ ਪੇਸ਼ ਕਰਨ ਸਮੇਂ ਪੁਲੀਸ ਨੇ ਦਾਗੀ ਮੰਤਰੀ ਨੂੰ ਮੀਡੀਆ ਦੀਆਂ ਨਜ਼ਰਾਂ ਤੋਂ ਬਚਾਉਣ ਲਈ ਬੇਸਮੈਂਟ ਤੋਂ ਲਿਫ਼ਟ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਸਬੰਧੀ ਅਦਾਲਤ ਦੇ ਬਾਹਰ ਅਤੇ ਅੰਦਰ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਜਾਂਚ ਅਧਿਕਾਰੀ ਨੇ ਸਰਕਾਰੀ ਵਕੀਲ ਰਾਹੀਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਵਿਜੈ ਸਿੰਗਲਾ ਅਤੇ ਉਸ ਦੇ ਓਐਸਡੀ ਪਰਦੀਪ ਕੁਮਾਰ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਸਿੰਗਲਾ ਅਤੇ ਓਐਸਡੀ ਨੂੰ 27 ਮਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਤੈਅ ਤੱਕ ਜਾਣ ਲਈ ਸਿੰਗਲਾ ਅਤੇ ਉਸ ਦੇ ਓਐਸਡੀ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਮੰਤਰੀ ਨੇ ਹੁਣ ਤੱਕ ਹੋਰ ਕਿਹੜੇ ਕੰਮਾਂ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਤੋਂ ਰਿਸ਼ਵਤ ਮੰਗੀ ਗਈ ਹੈ।
ਉਧਰ, ਅਦਾਲਤ ’ਚੋਂ ਬਾਹਰ ਆਉਂਦੇ ਸਮੇਂ ਵਿਜੈ ਸਿੰਗਲਾ ਨੇ ਮੀਡੀਆ ਵੱਲੋਂ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚਲਦੇ ਚਲਦੇ ਉਨ੍ਹਾਂ ਨੇ ਸਿਰਫ਼ ਏਨਾ ਹੀ ਕਿਹਾ ਕਿ ਉਸ ਦੇ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ ਅਤੇ ਪੰਜਾਬ ਦੀ ਆਪ ਸਰਕਾਰ ਅਤੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਵੀ ਦਾਅਵਾ ਕਰ ਚੁੱਕੇ ਹਨ ਕਿ ਵਿਜੈ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਸਨ ਅਤੇ ਸਿੰਗਲਾ ਨੇ ਗੱਲਬਾਤ ਦੌਰਾਨ ਆਪਣੀ ਗਲਤੀ ਮੰਨੀ ਸੀ। ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਉਧਰ, ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਸਿੰਗਲਾ ਦਾ ਭਤੀਜਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰਨਾਂ ਜਾਣਕਾਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…