nabaz-e-punjab.com

ਅੌਰਤ ਨੂੰ ਅੱਗ ਲਗਾ ਕੇ ਸਾੜਨ ਦਾ ਯਤਨ: ਮੁਹਾਲੀ ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸੋਹਾਣਾ ਪੁਲੀਸ ਨੇ ਇਕ ਪਰਿਵਾਰ ਦੇ ਜੀਆ ਨੂੰ ਪੈਟਰੋਲ ਨਾਲ ਅੱਗ ਲਗਾ ਕੇ ਜ਼ਿੰਦਾ ਸਾੜਨ ਦੇ ਮਾਮਲੇ ਵਿੱਚ ਇਕ ਭੂਤਰੇ ਹੋਏ ਆਸ਼ਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਅਤੇ ਜਾਂਚ ਅਧਿਕਾਰੀ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਵਾਸੀ ਪਿੰਡ ਰਾਏਪੁਰ ਦੇ ਖ਼ਿਲਾਫ਼ ਧਾਰਾ 307 ਅਧੀਨ ਇਰਾਦਾ-ਏ-ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਦੇ ਪਿੰਡ ਕੰਬਾਲੀ ਦੀ ਇਕ ਅੌਰਤ ਨਾਲ ਕਥਿਤ ਨਾਜਾਇਜ਼ ਸਬੰਧ ਸੀ ਲੇਕਿਨ ਬਾਅਦ ਵਿੱਚ ਅੌਰਤ ਨੇ ਸਮਾਜ ਦੇ ਤਾਣਿਆਂ ਅਤੇ ਪਰਿਵਾਰ ਦੇ ਸਮਝਾਉਣ ਮਗਰੋਂ ਮੁਲਜ਼ਮ ਨਾਲ ਤਾੜਾ ਤੋੜ ਲਿਆ ਸੀ, ਪ੍ਰੰਤੂ ਅਮਰੀਕ ਸਿੰਘ ਜ਼ਬਰਦਸਤੀ ਉਸ ਨਾਲ ਨਾਜਾਇਜ਼ ਸਬੰਧ ਕਾਇਮ ਕਰਨਾ ਚਾਹੁੰਦਾ ਸੀ ਜਦੋਂ ਅੌਰਤ ਨੇ ਦੁਬਾਰਾ ਉਸ ਦੀ ਗੱਲ ਨਹੀਂ ਮੰਨੀ ਤਾਂ ਮੁਲਜ਼ਮ ਨੇ ਅੌਰਤ ਉੱਤੇ ਪੈਟਰੋਲ ਸੁੱਟ ਕੇ ਉਸ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਲੇਕਿਨ ਅੌਰਤ ਦੇ ਬਚਾਅ ਵਿੱਚ ਉਸ ਦਾ ਪਤੀ ਅੱਗੇ ਆ ਗਿਆ। ਜਿਸ ਕਾਰਨ ਉਹ ਬੂਰੀ ਤਰ੍ਹਾਂ ਝੂਲਸਿਆ ਗਿਆ। ਪੁਲੀਸ ਅਨੁਸਾਰ ਪੀੜਤ ਅੌਰਤ ਦਾ ਪਤੀ 30 ਫੀਸਦੀ ਤੋਂ ਵੱਧ ਝੂਲਸਿਆ ਗਿਆ ਹੈ। ਜਿਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਅਧੀਨ 23 ਅਗਸਤ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…