Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਨੂੰ ਜੇਲ੍ਹ ਭੇਜਿਆ

ਵਿਜੀਲੈਂਸ ਨੇ ਜਥੇਦਾਰ ਦੀ ਜਾਇਦਾਦਾਂ ਸਬੰਧੀ ਵੱਡੀ ਮਾਤਰਾ ਵਿੱਚ ਰਿਕਾਰਡ ਕਬਜ਼ੇ ’ਚ ਲਿਆ

ਪਿੰਡ ਕੋਲਿਆਂਵਾਲੀ ਵਿੱਚ 6 ਏਕੜ ਵਿੱਚ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਰਿਪੋਰਟ ਆਉਣੀ ਬਾਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਕਾਲੀ ਜਥੇਦਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਜਥੇਦਾਰ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਵਿਜੀਲੈਂਸ ਨੇ ਜਥੇਦਾਰ ਦੀ ਜਾਇਦਾਦਾਂ ਸਬੰਧੀ ਵੱਡੀ ਮਾਤਰਾ ਵਿੱਚ ਰਿਕਾਰਡ ਹਾਸਲ ਕਰਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਪਿੰਡ ਕੋਲਿਆਂਵਾਲੀ ਵਿੱਚ ਕਰੀਬ 6 ਏਕੜ ਰਕਬੇ ਵਿੱਚ ਆਲੀਸ਼ਾਨ ਕੋਠੀ ਦੀ ਵਿਜੀਲੈਂਸ ਦੀ ਤਕਨੀਕੀ ਟੀਮ ਤੋਂ ਇਲਾਵਾ ਸਿਵਲ ਪ੍ਰਸ਼ਾਸਨ, ਰੈਵੀਨਿਊ ਅਤੇ ਨਾਪਤੋਲ ਵਿਭਾਗ ਸਮੇਤ ਹੋਰ ਸਬੰਧਤ ਅਦਾਰਿਆਂ ਵੱਲੋਂ ਉਕਤ ਕੋਠੀ ਦੇ ਨਿਰਮਾਣ ’ਤੇ ਆਏ ਖ਼ਰਚੇ, ਖੇਤਰਫਲ ਅਤੇ ਮਟੀਰੀਅਲ ਬਾਰੇ ਜਾਂਚ ਕੀਤੀ ਗਈ ਹੈ। ਇਸ ਸਬੰਧੀ ਮੁਕੰਮਲ ਜਾਂਚ ਰਿਪੋਰਟ ਆਉਣੀ ਅਜੇ ਬਾਕੀ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਜਥੇਦਾਰ ਵਿਰੁੱਧ ਬੀਤੀ 1 ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…