ਜ਼ਿਲ੍ਹਾ ਮੁਹਾਲੀ ਅਦਾਲਤ ਵੱਲੋਂ ਮੁੜ ਤੋਂ ਮੁਕੰਮਲ ਹੜਤਾਲ, ਅਦਾਲਤੀ ਕੰਮ ਕਾਜ ਪ੍ਰਭਾਵਿਤ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 26 ਅਪਰੈਲ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲਾਂ ਵੱਲੋਂ ਪੰਚਕੂਲਾ ਵਿੱਚ ਵਕੀਲਾਂ ’ਤੇ ਹੋਏ ਕਾਤਲਾਨਾ ਹਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਨਿੱਚਰਵਾਰ ਦੀ ਛੁੱਟੀ ਸਮੇਤ ਹੋਰ ਆਪਣੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੁੜ ਮੁਕੰਮਲ ਹੜਤਾਲ ਕੀਤੀ। ਵਕੀਲਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਕੰਮ ਮੁਕੰਮਲ ਤੌਰ ’ਤੇ ਬੰਦ ਰੱਖਣਗੇ। ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੂਰੇ ਪੰਜਾਬ ਅਤੇ ਹਰਿਆਣਾ ਦੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਨੂੰ ਆਪੋ ਆਪਣਾ ਕੰਮ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ।
ਇਸ ਮੌਕੇ ਬੋਲਦਿਆਂ ਵਕੀਲ ਅਨਿਲ ਕੌਸ਼ਿਕ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਕੀਲਾਂ ਦੀ ਸਮੁੱਚੀ ਜਮਾਤ ਨਾਲ ਖੜ੍ਹੀ ਹੈ।
ਬਾਰ ਅੇਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਹਿਲ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਨਾਲ ਵਕੀਲ ਭਾਈਚਾਰਾ ਦੇ ਹਿੱਤਾਂ ਨੂੰ ਲੈ ਕੇ ਹਮੇਸ਼ਾ ਖੜ੍ਹੀ ਹੈ ਅਤੇ ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਵਰਤੀ ਗਈ ਕੁਤਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੀ ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਲਾਇਬਰੇਰੀਅਨ ਅਮਨਦੀਪ ਕੌਰ, ਸੋਹੀ, ਨਰਪਿੰਦਰ ਸਿੰਘ ਰੰਗੀ, ਗੁਰਮੇਲ ਸਿੰਘ ਧਾਲੀਵਾਲ, ਗੁਰਦੇਵ ਸਿੰਘ ਸੈਣੀ, ਮੋਹਨ ਲਾਲ ਸੇਤੀਆ, ਬਲਜਿੰਦਰ ਸਿੰਘ ਸੈਣੀ, ਅਨਿਲ ਕੌਸ਼ਲ, ਰਿਤੂ ਜੋਸ਼ੀ, ਅਸ਼ੋਕ ਸ਼ਰਮਾ, ਹਰਜਿੰਦਰ ਕੌਰ ਬੱਲ, ਸੰਦੀਪ ਸਿੰਘ ਲੱਖਾ, ਰੋਮੇਸ਼ ਅਰੋੜਾ, ਅਕਸ਼ ਚੇਤਲ, ਹਰਦੀਪ ਦੀਵਾਨਾ, ਸੁਖਪ੍ਰੀਤ ਕੌਰ ਕੰਗ, ਕੁਲਵਿੰਦਰ ਕੌਰ, ਤਰਨਜੋਤ ਕੌਰ, ਚੇਤਨ ਵਿੱਜ, ਗਗਨਦੀਪ ਸਿੰਘ, ਜਸਮੀਤ ਸਰਵਾਰਾ ਸਮੇਤ ਹੋਰ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ। ਉਧਰ, ਸ਼ਾਮ ਨੂੰ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…