ਮੁਹਾਲੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਗੇਟ ਰੈਲੀ, ਬਜਟ ਦੀਆਂ ਕਾਪੀਆਂ ਸਾੜੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਮੁਹਾਲੀ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਐਸਏਐਸ ਨਗਰ ਵੱਲੋਂ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ 2918-19 ਮੱਦ ਨੰਬਰ 191 ਵਿੱਚ ਵੱਖ ਵੱਖ ਕਿੱਤਿਆਂ ਅਤੇ ਰੁਜ਼ਗਾਰ ਵਿੱਚ ਲੱਗੇ ਹੋਏ ਲੋਕਾਂ ਤੋਂ ਪ੍ਰਤੀ ਮਹੀਨਾ 200 ਰੁਪਏ ਵਿਕਾਸ ਟੈਕਸ ਵਸੂਲੇ ਜਾਣ ਦੀ ਤਜਵੀਜ਼ ਹੈ, ਇਸ ਦਾ ਕਰਮਚਾਰੀ ਯੂਨੀਅਨ ਵਲੋੱ ਸਖਤ ਵਿਰੋਧ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਤਰ੍ਹਾਂ ਹਰ ਮੁਲਾਜਮ ਅਤੇ ਕਿੱਤਾਕਾਰ ਉਪਰ ਵਿਕਾਸ ਟੈਕਸ ਲਗਾਉਣਾ ਬਹੁਤ ਹੀ ਗਲਤ ਹੈ। ਇਸ ਤਰ੍ਹਾਂ ਆਮ ਲੋਕਾਂ ਉਪਰ ਆਰਥਿਕ ਬੋਝ ਪਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇੱ ਵਿੱਚ ਇਸ ਟੈਕਸ ਨੂੰ ਲਾਉਣ ਵਿਰੁੱਧ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼, ਸਾਬਕਾ ਪ੍ਰਧਾਨ ਬਲਬੀਰ ਸਿੰਘ, ਪੰਕਜ, ਹਰਮਿੰਦਰ ਸਿੰਘ ਚੀਮਾ, ਕਰਮਜੀਤ ਕੌਰ, ਚਰਨਜੀਤ ਕੌਰ, ਅਨੀਤਾ ਰਾਣੀ ਤੇ ਹੋਰ ਕਰਮਚਾਰੀ ਮੌਜੁੂਦ ਸਨ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਿਛਲੇ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨਵੀਂ ਭਰਤੀ ਕਰਨ ਸਮੇਤ ਮੁਲਾਜ਼ਮਾਂ ਦੀਆਂ ਕਈ ਹੋਰ ਅਹਿਮ ਨਾਲ ਸਬੰਧਤ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਮੱਦਾਂ ਨੂੰ ਲਾਗੂ ਕਰਨ ਲਈ ਕੋਈ ਪੈਸਾ ਤਜਵੀਜ਼ ਨਹੀਂ ਕੀਤਾ ਗਿਆ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੋਈ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਹੁਕਮਰਾਨਾਂ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰਨ ਦਾ ਦੋਸ਼ ਵੀ ਲਾਇਆ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…