Share on Facebook Share on Twitter Share on Google+ Share on Pinterest Share on Linkedin ਮੁਹਾਲੀ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ: ਪੰਜਾਬ ਡੀ ਸੀ ਦਫਤਰ ਇੰਪਲਾਈਜ ਯੂਨੀਅਨ ਵੱਲੋਂ ਅੱਜ ਇੱਥੇ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਚੇਅਰਮਨ ਓਮ ਪ੍ਰਕਾਸ਼ ਨੇ ਦੱਸਿਆ ਕਿ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਡੀਸੀ ਦਫ਼ਤਰਾਂ ਵਿੱਚ ਲੋੜੀਂਦੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ, ਖਾਲੀ ਪੋਸਟਾਂ ਭਰੀਆਂ ਜਾਣ ਅਤੇ ਯੂਨੀਅਨ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਪ੍ਰੰਤੂ ਸਰਕਾਰ ਦੇ ਅੜੀਅਲ ਰਵਈਏ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ 22 ਅਤੇ 23 ਜਨਵਰੀ ਨੂੰ ਕਲਮ ਛੋੜ ਹੜਤਾਲ ਕਰਨ ਦੇ ਫੈਸਲੇ ਦੇ ਤਹਿਤ ਅੱਜ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ 2004 ਤੋਂ ਭਰਤੀ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਸਕੀਮ ਦਿੱਤੀ ਜਾਵੇ, 4,9,14 ਸਕੀਤ ਦੇ ਤਹਿਤ ਤਨਖ਼ਾਹ ਸਕੇਲ ਦਿੱਤਾ ਜਾਵੇ, ਨਵੀਆਂ ਬਣੀਆਂ ਸਬ ਡਿਵੀਜਨਾਂ ਵਿੱਚ ਪੂਰਾ ਸਟਾਫ਼ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ