ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ ਨੇ ਮੇਅਰ ਤੇ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਇੱਥੋਂ ਦੇ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ ਨੇ ਮੁਹਾਲੀ ਨਗਰ ਨਿਗਮ ਵੱਲੋਂ ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਵਿੱਚ ਪ੍ਰੋਸੈਸਿੰਗ ਮਸ਼ੀਨ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਆਰਐਮਸੀ ਪੁਆਇੰਟ ਵਿੱਚ ਪਹਿਲਾਂ ਹੀ ਵੱਡੀ ਮਾਤਰਾ ਵਿੱਚ ਸੜ ਰਹੇ ਕੂੜੇ ਕਾਰਨ ਸਥਾਨਕ ਵਸਨੀਕ ਕਾਫ਼ੀ ਤੰਗ ਹਨ ਅਤੇ ਇਸ ਕੇਂਦਰ ਨੂੰ ਇੱਥੋਂ ਹੋਰ ਥਾਂ ਸ਼ਿਫ਼ਟ ਕੀਤਾ ਜਾਵੇ। ਇਸ ਸਬੰਧੀ ਵਸਨੀਕਾਂ ਦਾ ਇੱਕ ਵਫ਼ਦ ਅਵਤਾਰ ਸਿੰਘ ਵਾਲੀਆ ਦੀ ਅਗਵਾਈ ਹੇਠ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ।
ਸ੍ਰੀ ਵਾਲੀਆ ਨੇ ਦੱਸਿਆ ਕਿ ਫੇਜ਼-3ਏ ਅਤੇ ਫੇਜ਼-2 ਦੀ ਸਾਂਝੀ ਸੜਕ ਤੇ ਕੂੜੇ ਦਾ ਢੇਰ ਲੱਗਾ ਹੋਇਆ ਹੈ, ਜਿਸ ’ਚੋਂ ਭਾਰੀ ਬਦਬੂ ਆਉਂਦੀ ਹੈ ਅਤੇ ਇਸ ਕਾਰਨ ਲੋਕਾਂ ਦਾ ਇਸ ਰਾਹ ਤੋਂ ਲੰਘਣਾ ਤਕ ਅੌਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ ਕਾਰਨ ਮੱਖੀ ਅਤੇ ਮੱਛਰ ਆਦਿ ਪੈਦਾ ਹੋ ਰਹੇ ਹਨ ਜੋ ਬਿਮਾਰੀ ਦਾ ਕਾਰਨ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਨਗਰ ਨਿਗਮ ਵੱਲੋਂ ਇੱਥੇ ਕੂੜੇ ਦਾ ਪ੍ਰੋਸੈਸਿਗਿ ਯੂਨਿਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇੱਥੇ ਇਸ ਸਬੰਧੀ ਮਸ਼ੀਨਰੀ ਲਗਾਈ ਜਾਵੇਗੀ ਜਿਸਦਾ ਉਹ ਵਿਰੋਧ ਕਰਦੇ ਹਨ ਅਤੇ ਨਗਰ ਨਿਗਮ ਨੂੰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਫ਼ਦ ਵੱਲੋਂ ਅੱਜ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਟੀ ਬੈਨਿਥ ਨੂੰ ਮਿਲ ਕੇ ਇਸ ਸਬੰਧੀ ਮੰਗ ਪੱਤਰ ਦਿੱਤੇ ਹਨ ਅਤੇ ਮੰਗ ਕੀਤੀ ਹੈ ਕਿ ਇਸ ਥਾਂ ਤੋਂ ਇਹ ਆਰਐਮਸੀ ਪੁਆਇੰਟ ਵੀ ਹਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੇਅਰ ਜੀਤੀ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਨਿਗਮ ਵੱਲੋਂ ਇੱਥੇ ਅਜਿਹਾ ਕੋਈ ਪਲਾਂਟ ਨਹੀਂ ਲਗਾਇਆ ਜਾਵੇਗਾ ਅਤੇ ਇਹ ਆਰਐਮਸੀ ਪੁਆਇੰਟ ਵੀ ਹਟਾ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਚਿਰੰਗੀ ਲਾਲ, ਦਰਸ਼ਨ ਤਿਉਣਾ, ਰਾਜਕੁਮਾਰ ਗੁਪਤਾ, ਬਲਤੇਜ ਸਿੰਘ ਢਿੱਲੋਂ, ਸਰੂਪ ਸਿੰਘ, ਕਮਲ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …