
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਸਦਮਾ, ਮਾਤਾ ਦਾ ਦੇਹਾਂਤ
ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਘਰ ਪਹੁੰਚ ਕੇ ਬੇਦੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਂ ਸ੍ਰੀਮਤੀ ਰਾਜਿੰਦਰ ਕੌਰ ਬੇਦੀ (88) ਦਾ ਅਚਾਨਕ ਦੇਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਸਮੇਤ ਵੱਡੀ ਗਿਣਤੀ ਵਿੱਚ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਕੌਂਸਲਰ, ਨਗਰ ਨਿਗਮ ਦੇ ਮੁਲਾਜ਼ਮਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਾਤਾ ਰਾਜਿੰਦਰ ਕੌਰ ਬੇਦੀ ਦੀ ਮ੍ਰਿਤਕ ਦੇਹ ਨੂੰ ਨਮ ਅੱਖਾਂ ਨਾਲ ਇਸ ਫਾਨੀ ਸੰਸਾਰ ਤੋਂ ਅੰਤਿਮ ਵਿਦਾਇਗੀ ਦਿੱਤੀ। ਜਦੋਂਕਿ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਫੇਜ਼-3ਬੀ2 ਸਥਿਤ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅੰਤਿਮ ਸੰਸਕਾਰ ਮੌਕੇ ਲਖਵਿੰਦਰ ਕੌਰ ਗਰਚਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਕੌਂਸਲਰ ਬਲਜੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਜਸਬੀਰ ਸਿੰਘ ਮਣਕੂ, ਐਨਐਸ ਸੰਧੂ, ਮਨਜੀਤ ਸਿੰਘ ਮਾਨ ਸਾਬਕਾ ਪ੍ਰਧਾਨ ਰਾਮਗੜ੍ਹੀਆ ਸਭਾ, ਜੋਗਿੰਦਰ ਸਿੰਘ ਸੋਂਧੀ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਅਕਾਲੀ ਆਗੂ ਹਰਮਨਜੋਤ ਸਿੰਘ ਕੁੰਭੜਾ, ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਪਾਰਸ, ਪ੍ਰਦੀਪ ਭਾਰਜ, ਨਰਿੰਦਰ ਸਿੰਘ ਲਾਂਬਾ, ਬਲਜੀਤ ਸਿੰਘ ਬਲੈਕਸਟੋਨ, ਵਿਕਟਰ ਨਿਹੋਲਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।