ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਮੁਹਾਲੀ ਦਾ ਵਿਕਾਸ ਹੋਇਆ: ਚੰਦੂਮਾਜਰਾ

ਚੰਦੂਮਾਜਰਾ ਪਿਉ-ਪੁੱਤ ਤੇ ਬਰਾੜ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹੀ ਮੁਹਾਲੀ ਸਮੇਤ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ ਜਦੋਂਕਿ ਮੌਜੂਦਾ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਕ ਧੇਲੇ ਦਾ ਵੀ ਕੰਮ ਨਹੀਂ ਕੀਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੋਂ ਦੇ ਵਾਰਡ ਨੰਬਰ-50 ਤੋਂ ਪਾਰਟੀ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਇੰਜ ਹੀ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਅਤੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਵੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਨੇ ਵਾਰਡ ਨੰਬਰ-42 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਜੀਤ ਸਿੰਘ ਬੈਦਵਾਨ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਹਰ ਵਾਰੀ ਪੁਰਾਣੇ ਵਾਰਡ ਦੀ ਥਾਂ ਨਵੇਂ ਇਲਾਕੇ ’ਚੋਂ ਚੋਣ ਲੜਦੇ ਹਨ ਅਤੇ ਮਾਂ ਪਾਰਟੀ ਨੂੰ ਧੋਖਾ ਦਿੰਦੇ ਆ ਰਹੇ ਹਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਦੀਆਂ ਪਾਰਕਾਂ ਵਿਚ ਜਿੰਮ ਲਗਾਉਣਾ ਅਤੇ ਮੁਹਾਲੀ ਦੇ ਪਾਰਕਾਂ ਵਿਚ ਲਾਇਬਰੇਰੀਆਂ ਬਣਾਉਣਾ, ਮੁਹਾਲੀ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਦੀ ਸਥਾਪਨਾ, ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਬਣਾਉਣੇ, ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਪ੍ਰੋਫੈਸਰ ਚੰਦੂਮਾਜਰਾ ਅਤੇ ਸ੍ਰੀ ਬਰਾੜ ਨੇ ਕਿਹਾ ਜਦਕਿ ਦੂਸਰੇ ਕਾਂਗਰਸ ਜਾਂ ਆਜ਼ਾਦ ਧੜੇ ਵਾਲੇ ਮੁਹਾਲੀ ਵਿੱਚ ਆਪਣਾ ਕਾਰੋਬਾਰ, ਆਪਣੇ ਧੰਦੇ ਚਲਾਉਣ ਲਈ ਹੀ ਮੋਹਾਲੀ ਕਾਰਪੋਰੇਸ਼ਨ ਤੇ ਕਬਜ਼ਾ ਜਮਾਉਣਾ ਚਾਹੁੰਦਾ ਹਨ।
ਇਸ ਮੌਕੇ ਵਾਰਡ ਨੰਬਰ-50 ਤੋਂ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਨੇਤਾ ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਬਾਕਰਪੁਰ ,ਗੁਰਮੀਤ ਸਿੰਘ ਸ਼ਾਮਪੁਰ, ਮਨਜੀਤ ਸਿੰਘ ਮੁੰਧੋਂ ਸੰਗਤੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਮੁਹਾਲੀ ਕੋਆਪ੍ਰੇਟਿਵ ਬੈਂਕ ਲਿਮਟਿਡ, ਕੈਪਟਨ ਰਮਨਦੀਪ ਸਿੰਘ ਬਾਵਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਮੌਲੀ, ਸੋਨੂੰ ਮਟੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…