Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ 16 ਤੋਂ 30 ਨਵੰਬਰ ਤੱਕ ਮਨਾਇਆ ਜਾਵੇਗਾ ਦੰਦਾਂ ਦਾ ਪੰਦਰਵਾੜਾ ਲੋੜਵੰਦਾਂ ਨੂੰ ਲਗਾਏ ਜਾਣਗੇ 155 ਡੈਂਚਰ: ਸਿਵਲ ਸਰਜਨ ਡਾ. ਮਨਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ: ਦੰਦਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਲਈ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਪੰਦਰਵਾੜਾ 16 ਨਵੰਬਰ ਤੋਂ 30 ਨਵੰਬਰ ਤਕ ਕਰਵਾਇਆ ਜਾ ਰਿਹਾ ਹੈ। ਦੰਦਾਂ ਦੀ ਜਾਂਚ ਅਤੇ ਇਲਾਜ ਦੇ ਕੈਂਪ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ, ਕਮਿਊਨਿਟੀ ਹੈਲਥ ਸੈਂਟਰ ਕੁਰਾਲੀ ਅਤੇ ਬੂਥਗੜ੍ਹ ਵਿਚ ਲਾਏ ਜਾਣਗੇ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਪੰਦਰਵਾੜੇ ਦੀਆਂ ਤਿਆਰੀਆਂ ਸਬੰਧੀ ਅਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਡੈਂਟਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿਤੀਆਂ। ਸਿਵਲ ਸਰਜਨ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਦੰਦਾਂ ਦੀ ਜਾਂਚ ਅਤੇ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਭਰ ਵਿੱਚ ਲੋੜਵੰਦ ਮਰੀਜ਼ਾਂ ਨੂੰ 155 ਡੈਂਚਰ (ਦੰਦਾਂ ਦੀ ਬੀੜ) ਮੁਫ਼ਤ ਲਾਏ ਜਾਣਗੇ। ਇਸ ਦੌਰਾਨ ਪਰਚੀ ਫੀਸ ਵੀ ਨਹੀਂ ਲੱਗੇਗੀ। ਜ਼ਿਲ੍ਹਾ ਹਸਪਤਾਲ ਵਿੱਚ ਲੋੜਵੰਦਾਂ ਨੂੰ ਕੁੱਲ 40 ਡੈਂਚਰ ਲਗਾਏ ਜਾਣਗੇ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਲੋੜਵੰਦ ਮਰੀਜ਼ ਡੈਂਚਰ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸਿਵਲ ਸਰਜਨ ਨੇ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਡੈਂਟਲ ਅਫ਼ਸਰਾਂ ਨੂੰ ਜਾਣੂ ਕਰਾਇਆ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਦੰਦਾਂ ਦੀ ਜਾਂਚ ਅਤੇ ਬੀਮਾਰੀਆਂ ਦੇ ਇਲਾਜ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਚ ਪਹੁੰਚ ਕੇ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਵਿਸ਼ੇਸ਼ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮਰੀਜ਼ ਦੰਦਾਂ ਦੀ ਕੱਚੀ ਤੇ ਪੱਕੀ ਭਰਾਈ, ਦੰਦਾਂ ਦੀ ਸਫ਼ਾਈ, ਟੁੱਟੇ ਦੰਦ, ਮਸੂੜਿਆਂ ਦੀਆਂ ਬੀਮਾਰੀਆਂ ਆਦਿ ਦਾ ਇਲਾਜ ਕਰਵਾ ਸਕਦੇ ਹਨ। ਮੀਟਿੰਗ ਵਿੱਚ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਗੁਰਜੋਤ ਕੌਰ, ਡਾ. ਕੀਰਤੀ, ਡਾ. ਨਵਨੀਤ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ