Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ’ਤੇ ਮਨਾਹੀ ਦੇ ਹੁਕਮ ਧਾਰਮਿਕ ਸਥਾਨਾਂ ਅਤੇ ਘਰਾਂ ਵਿੱਚ ਸਾਊਂਡ ਨੂੰ ਹਦੂਦ ਦੇ ਅੰਦਰ ਸੀਮਤ ਰੱਖਣ ਦੇ ਹੁਕਮ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਸੀਮਾਵਾਂ ਅੰਦਰ ਹਰ ਥਾਂ ’ਤੇ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਵਿੱਚ ਦਰਜ ਸ਼ਰਤਾਂ ਮੁਤਾਬਿਕ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ਸਾਰੇ ਹੀ ਧਾਰਮਿਕ ਸਥਾਨਾਂ ਅਤੇ ਘਰਾਂ ਵਿੱਚ ਸਾਊਂਡ ਨੂੰ ਹਦੂਦ ਦੇ ਅੰਦਰ ਤੱਕ ਸੀਮਤ ਰੱਖਿਆ ਜਾਵੇ। ਦੱਸਿਆ ਗਿਆ ਹੈ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼), ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਨਹੀਂ ਚਲਾ ਸਕਦਾ। ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਲੋਕਾਂ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਲਾਊਡ ਸਪੀਕਰ ਲਗਾ ਕੇ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਦੀ ਉਲੰਘਣਾ ਕੀਤੀ ਜਾਂਦੀ ਹੈ। ਜਿਸ ਨਾਲ ਅਮਨ ਸ਼ਾਂਤੀ ਭੰਗ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ, ਬੀਮਾਰ ਵਿਆਕਤੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ, ਬੱਚਿਆਂ ਦੇ ਇਮਤਿਹਾਨਾਂ ਨੂੰ ਮੁੱਖ ਰੱਖਦੇ ਹੋਏ ਇਸ ਦੀ ਰੋਕਥਾਮ ਕਰਨੀ ਜ਼ਰੂਰੀ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 18 ਮਈ 2019 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਾਗੂ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ