ਮੁਹਾਲੀ ਜ਼ਿਲ੍ਹੇ ਵਿੱਚਹ 1151 ਵਿਦਿਆਰਥੀਆਂ ਨੇ ਲਿਆ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਹਿੱਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਪੰਜਾਬ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ) ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਵਿੱਚ ਜ਼ਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 1151 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਦੇ 592 ਅਤੇ ਅੱਠਵੀਂ ਜਮਾਤ ਦੇ 559 ਵਿਦਿਆਰਥੀਆਂ ਨੇ ਅੱਜ ਇਹ ਪ੍ਰੀਖਿਆ ਦਿੱਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਕਰਵਾਈ ਗਈ ਰਾਜ ਪੱਧਰ ’ਤੇ ਕਰਵਾਈ ਗਈ ਇਹ ਪ੍ਰੀਖਿਆ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੂਰੇ ਅਨੁਸ਼ਾਸ਼ਤ ਤਰੀਕੇ ਨਾਲ ਨੇਪਰੇ ਚੜ੍ਹ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਕੁਆਲੀਫ਼ਾਈ ਕਰਨ ਵਾਲੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੱਕ ਅਤੇ ਦਸਵੀਂ ਜਮਾਤ ਵਾਲੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲਦਾ ਹੈ।
ਸ੍ਰੀ ਹੁੰਦਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਸਬੰਧੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ’ਤੇ ਅਧਾਰਤ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਸੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਕਤ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਏ ਗਏ ਸਨ ਅਤੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਿਰਾਂ ਰਾਹੀਂ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ ਜਿਸ ਤੋਂ ਵਧੀਆ ਨਤੀਜੇ ਆਉਣ ਦੀ ਉਮੀਦ ਬੱਝਦੀ ਹੈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…