ਮੁਹਾਲੀ ਦੇ ਉਦਯੋਗਪਤੀਆਂ ਨੇ ਵਿਧਾਇਕ ਬਲਬੀਰ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਸ਼ੁਰੂ ਤੋਂ ਮੁਹਾਲੀ ਦੇ ਉਦਯੋਗਾਂ ਨਾਲ ਜੁੜਿਆ: ਬੁਨਿਆਦੀ ਢਾਂਚਾ ਤੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਕਈ ਸਾਬਕਾ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਸਨਅਤਕਾਰਾਂ ਅਤੇ ਮੋਹਤਬਰਾਂ ਨੇ ਬਲਬੀਰ ਸਿੰਘ ਸਿੱਧੂ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਨੂੰ ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਮੁਹਾਲੀ ਹਲਕੇ ਵਿੱਚ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਤਾਕਤ ਮਿਲੀ ਹੈ ਅਤੇ ਇਹ ਬਲਬੀਰ ਸਿੰਘ ਸਿੱਧੂ ਦੀ ਜਿੱਤ ਵੱਲ ਇਕ ਹੋਰ ਕਦਮ ਹੈ।
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਇਨ੍ਹਾਂ ਮੋਹਤਬਰਾਂ ਅਤੇ ਪਤਵੰਤਿਆਂ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਹਮੇਸ਼ਾਂ ਸਨਅਤਕਾਰਾਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ ਮੁਹਾਲੀ ਨਗਰ ਨਿਗਮ ਵਿੱਚ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੇਅਰ ਬਣਨ ਉਪਰੰਤ ਪਿਛਲੇ ਇਕ ਸਾਲ ਵਿੱਚ ਉਦਯੋਗਿਕ ਸੈਕਟਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਹੋਏ ਹਨ ਅਤੇ ਚੱਲ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਸ਼ਹਿਰ ਜਾਂ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਸ ਲਈ ਉਦਯੋਗਿਕ ਕੇਂਦਰਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਬੋਲਦਿਆਂ ਇਹ ਵੀ ਕਿਹਾ ਕਿ ਹਾਲੇ ਵੀ ਸਨਅਤੀ ਸੈਕਟਰਾਂ ਵਿੱਚ ਹੋਰ ਵਿਕਾਸ ਕਾਰਜਾਂ ਦੀ ਲੋੜ ਹੈ।
ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਅਤੇ ਮੁਹਾਲੀ ਦੀਆਂ ਸਨਅਤਾਂ ਨਾਲ ਜੁੜੇ ਹੋਏ ਹਨ ਅਤੇ ਇੱਥੋਂ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਮੇਸ਼ਾ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਦੇ ਭਰਪੂਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮੁਹਾਲੀ ਦੇ ਸਨਅਤੀ ਸੈਕਟਰਾਂ ਦੀ ਗੱਲ ਹੈ ਤਾਂ ਸਨਅਤਾਂ ਦੇ ਨਵੇਂ ਸੈਕਟਰਾਂ ਨੂੰ ਮੁਹਾਲੀ ਨਗਰ ਨਿਗਮ ਦੇ ਅਧੀਨ ਲੈ ਕੇ ਇਨ੍ਹਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਸੜਕਾਂ ਦੀ ਉਸਾਰੀ ਕੀਤੀ ਗਈ ਹੈ, ਬਰਸਾਤੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕੀਤਾ ਗਿਆ ਹੈ, ਪਾਰਕ ਵਿਕਸਤ ਕੀਤੇ ਗਏ ਹਨ ਅਤੇ ਖ਼ਾਸ ਤੌਰ ਤੇ ਫੇਜ਼-8ਬੀ ਦੇ ਨਾਲ ਸਥਿਤ ਡੰਪਿੰਗ ਗਰਾਉਂਡ ਦੀ ਸਮੱਸਿਆ ਨੂੰ ਦੂਰ ਕਰਨ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਸਨਅਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਨਅਤਕਾਰਾਂ ਦੇ ਸੁਝਾਅ ਅਨੁਸਾਰ ਸਨਅਤੀ ਸੈਕਟਰਾਂ ਦੇ ਵਿਕਾਸ ਲਈ ਹਰ ਕਦਮ ਚੁੱਕਦੇ ਰਹਿਣਗੇ।
ਇਸ ਮੌਕੇ ਮੇਅਰ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਪ੍ਰਮੋਦ ਮਿੱਤਰਾ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ, ਹਰਿੰਦਰਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ, ਆਰਐਸ ਸਚਦੇਵਾ, ਐਚਐਸ ਢੀਂਡਸਾ, ਗੁਰਮੀਤ ਸਿੰਘ ਭਾਟੀਆ, ਕੇਐਸ ਮਾਹਲ, ਏਜੇ ਸਿੰਘ (ਟਾਇਨੋਰ), ਪੀਐਸ ਸਾਹਨੀ (ਵਿੰਡਸਰ), ਸੁਰਜੀਤ ਸਿੰਘ ਸੇਠੀ, ਆਈਐਸ ਛਾਬੜਾ, ਐਚਐਸ ਢੀਂਡਸਾ, ਗੁਰਪ੍ਰਤਾਪ ਸਿੰਘ ਬਾਠ, ਡਾ. ਜੇਪੀ ਸਿੰਘ, ਸੁਰਜੀਤ ਸਿੰਘ, ਆਈਡੀ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …