ਮੁਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹੈ: ਕੁਲਵੰਤ ਸਿੰਘ

ਸਰਕਾਰੀ ਮੈਡੀਕਲ ਕਾਲਜ ਦੀ ਇਮਾਰਤ ਦਾ ਕੰਮ ਜਲਦੀ ਹੋਵੇਗਾ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-90\91 ਟਰੈਫ਼ਿਕ ਸਿਗਨਲ ਲਾਈਟ ਦਾ ਕੀਤਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 5 ਅਪਰੈਲ:
ਮੁਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲੋੜੀਂਦੇ ਫੰਡ ਉਪਲਬਧ ਕਰਵਾਏ ਜਾ ਰਹੇ ਹਨ ਜਦੋਂਕਿ ਅਰਬਨ ਅਸਟੇਟ ਲਈ ਗਮਾਡਾ ਵੱਲੋਂ ਵੱਡੇ ਪੱਧਰ ’ਤੇ ਜ਼ਮੀਨ ਉਪਲਬਧ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ
ਸੈਕਟਰ-90\91 ਟਰੈਫ਼ਿਕ ਸਿਗਨਲ ਲਾਈਟ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਜਿਹੜੇ ਪ੍ਰਾਜੈਕਟ ਕਦੇ ਬੰਗਲੌਰ, ਗੁੜਗਾਉਂ, ਅਹਿਮਦਾਬਾਦ ਆਦਿ ਸ਼ਹਿਰਾਂ ਵਿੱਚ ਸੁਣੇ ਜਾਂ ਦੇਖੇ ਜਾਂਦੇ ਸੀ, ਉਨ੍ਹਾਂ ਜਿਹੇ ਵਰਗੇ ਵੱਡੇ ਪ੍ਰਾਜੈਕਟ ਅਤੇ ਵਿੱਦਿਅਕ ਅਦਾਰੇ ਸ਼ਹਿਰ ਵਿੱਚ ਆ ਰਹੇ ਹਨ, ਜਦੋਂਕਿ ਮੁਹਾਲੀ ਪਹਿਲਾਂ ਹੀ ਐਜੂਸਿਟੀ ਅਤੇ ਮੈਡੀਸਿਟੀ ਦੇ ਰੂਪ ਵਿੱਚ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਆਈਐਸਬੀ ਦੇ ਨੇੜੇ ਮੈਡੀਕਲ ਕਾਲਜ ਲਈ 50 ਏਕੜ ਜ਼ਮੀਨ ਉਪਲਬਧ ਕਰਵਾ ਦਿੱਤੀ ਗਈ ਹੈ, ਉਸਾਰੀ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਕੁਲਵੰਤ ਸਿੰਘ ਨੇ ਕਿਹਾ ਕਿ ਸੈਕਟਰ-90\91 ਵਿੱਚ ਟਰੈਫ਼ਿਕ ਸਿਗਨਲ ਦੀ ਬਹੁਤ ਲੋੜ ਸੀ, ਜੋ ਹੁਣ ਪੂਰੀ ਹੋ ਗਈ ਹੈ, ਉਨ੍ਹਾਂ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ, ਤਾਂ ਜੋ ਨਾ ਹੋਰਨਾਂ ਵਿਅਕਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸੈਕਟਰ-90\91 ਦੇ ਵਸਨੀਕਾਂ ਨੇ ਵਿਧਾਇਕ ਕੁਲਵੰਤ ਸਿੰਘ ਸਮੇਤ ਸਟੇਟ ਐਵਾਰਡੀ ਫੂਲਰਾਜ ਸਿੰਘ ਅਤੇ ਡੀਐਸਪੀ ਹਰਸਿਮਰਨ ਸਿੰਘ ਬੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ’ਤੇ ਟਰੈਫ਼ਿਕ ਸਿਗਨਲ ਦੀ ਸਖ਼ਤ ਲੋੜ ਸੀ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ, ਵਿਕਰਮ ਸਿੰਘ, ਸੰਤੋਖ ਸਿੰਘ, ਗੁਰਜੀਤ ਸਿੰਘ, ਨਿਰਮਲਜੀਤ ਸਿੰਘ, ਲਾਭ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਓਂਕਾਰ ਸਿੰਘ, ਗੁਰਵੀਰ ਸਿੰਘ, ਸੁਰਜੀਤ ਸਿੰਘ, ਸੁਖਮੀਤ ਸਿੰਘ, ਬਲਜਿੰਦਰ ਸਿੰਘ, ਰਮੇਸ਼ ਸ਼ਰਮਾ, ਰਵੀ ਢੀਂਗਰਾ, ਪਵਨ ਗਗਨੇਜਾ, ਕੀਰਤੀ ਸਹਿਗਲ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ, ਆਰਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਬਿੱਲਾ, ਅਕਵਿੰਦਰ ਸਿੰਘ ਗੋਸਲ, ਪਵਨ ਧੀਮਾਨ, ਕੁਲਦੀਪ ਧੀਮਾਨ ਅਤੇ ਅਮਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ

ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ…