ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਮੁਹਾਲੀ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਆਰੰਭ ਕਰ ਦਿੱਤੀ ਗਈ ਹੈ। ਪਾਲਤੂ ਕੁੱਤਿਆਂ ਲਈ ਵੰਨ ਟਾਈਮ ਰਜਿਸਟ੍ਰੇਸ਼ਨ ਫ਼ੀਸ 100 ਰੁਪਏ ਹੈ ਅਤੇ ਸਾਲਾਨਾ ਫ਼ੀਸ ਵੀ 100 ਰੁਪਏ ਹੈ। ਅੱਜ ਇਸ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਕੀਤੀ ਗਈ ਅਤੇ ਪਹਿਲਾ ਟੋਕਨ ਕਾਂਗਰਸੀ ਕੌਂਸਲਰ ਕਮਲਪ੍ਰੀਤ ਸਿੰਘ ਬਨੀ ਨੇ ਆਪਣੇ ਪਾਲਤੂ ਕੁੱਤੇ ਦੀ ਰਜਿਸਟਰੇਸ਼ਨ ਕਰਵਾ ਕੇ ਹਾਸਲ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਕੁੱਤਿਆਂ ਦੀ ਰਜਿਸਟਰੇਸ਼ਨ ਨਹੀਂ ਕਰਵਾਈ ਜਾਂਦੀ ਉਨ੍ਹਾਂ ਨੂੰ ਇੱਕ ਮਹੀਨਾ ਲੇਟ ਕਰਨ ’ਤੇ 100 ਰੁਪਏ, ਦੋ ਮਹੀਨੇ ਲੇਟ ਕਰਨ ’ਤੇ 200 ਰੁਪਏ ਅਤੇ ਇਸ ਤੋਂ ਵੱਧ ਸਮਾਂ ਲੇਟ ਕਰਨ ’ਤੇ ਰੀਨਿਊਅਲ ਫੀਸ ਦਾ ਪੰਜ ਗੁਣਾ ਜਮ੍ਹਾ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਾਲਤੂ ਕੁੱਤੇ ਨੂੰ ਜ਼ਬਤ ਕੀਤਾ ਜਾਂਦਾ ਹੈ ਤਾਂ ਉਦੋਂ ਉਸ ਦੀ 5000 ਰੁਪਏ ਫ਼ੀਸ ਹੋਵੇਗੀ ਅਤੇ ਹਰ ਰੋਜ਼ ਦੇ ਫੀਡ ਦੇ ਚਾਰਜ ਵੀ 500 ਰੁਪਏ ਹੋਣਗੇ।
ਉਨ੍ਹਾਂ ਦੱਸਿਆ ਕਿ ਜੇਕਰ ਵਾਰ ਵਾਰ ਕੁੱਤੇ ਨੂੰ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਸ ਦੀ ਪੈਨਲਟੀ ਦਸ ਹਜ਼ਾਰ ਰੁਪਏ ਹੋਵੇਗੀ। ਇਸੇ ਤਰ੍ਹਾਂ ਖਤਰਨਾਕ ਪਾਲਤੂ ਕੁੱਤਿਆਂ ਨੂੰ ਕੰਟਰੋਲ ਵਿੱਚ ਨਾ ਰੱਖ ਸਕਣ ਤੇ ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਜਦੋਂਕਿ ਜਾਨਵਰ ਨੂੰ ਰੇਬੀਜ਼ ਵਰਗੀ ਬੀਮਾਰੀ ਹੋਣ ਤੇ ਜਾਣਕਾਰੀ ਨਾ ਦੇਣ ਤੇ ਵੀ ਦੋ ਹਜ਼ਾਰ ਰੁਪਏ ਜੁਰਮਾਨਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪਾਲਤੂ ਕੁੱਤੇ ਦੀ ਰਜਿਸਟਰੇਸ਼ਨ ਤੋਂ ਪਹਿਲਾਂ ਕੁੱਤੇ ਦੀ ਵੈਕਸੀਨੇਸ਼ਨ ਜ਼ਰੂਰੀ ਹੈ ਅਤੇ ਡਾਕਟਰ ਤੋਂ ਫਿਟਨੈਸ ਸਰਟੀਫਿਕੇਟ ਵੀ ਹਾਸਿਲ ਕਰਨਾ ਪਵੇਗਾ ਜੋ ਆਨਲਾਈਨ ਚੜ੍ਹਾਉਣਾ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…