ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਫੇਜ਼-11 ਵਿੱਚ ਸਫ਼ਾਈ ਮੁਹਿੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਇੱਥੋਂ ਫੇਜ਼-11 ਵਿੱਚ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਕਰਵਾਏ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਸਫਾਈ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਕਮਿਸ਼ਨਰ ਨੇ ਸੁਸਾਇਟੀ ਵੱਲੋਂ ਸ਼ੁਰੂ ਕੀਤੀ ਗਈ ਰਿਕਸ਼ਾ ਸਫਾਈ ਵੈਨ ਦਾ ਵੀ ਉਦਘਾਨ ਕੀਤਾ। ਸ੍ਰੀ ਗਰਗ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ। ਇਸ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਲਾਸਟਿਕ ਦੀ ਵਰਤੋ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਸੁਸਾਇਟੀ ਪਿਛਲੇ 15 ਸਾਲ ਤੋਂ ਫੇਜ਼-11 ਵਿੱਚ ਵਾਤਾਵਰਨ ਸੰਭਾਲ ਦਾ ਕੰਮ ਕਰ ਰਹੀ ਹੈ, ਇਸ ਸੁਸਾਇਟੀ ਵੱਲੋਂ ਪੌਦੇ ਲਗਾਉਣ ਦੇ ਨਾਲ ਖੂਨਦਾਨ ਕੈਂਪ ਵੀ ਲਗਾਏ ਜਾ ਚੁੱਕੇ ਹਨ। ਇਸ ਮੌਕੇ ਸੁਸਾਇਟੀ ਦੀ ਮੈਂਬਰ ਅਮਰਜੀਤ ਕੌਰ ਅਤੇ ਹਰਦੇਵ ਸਿੰਘ ਕਲੇਰ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਕਮਿਸ਼ਨਰ ਕਮਲ ਗਰਗ ਨੇ ਸੁਸਾਇਟੀ ਦੇ ਮੈਂਬਰਾਂ ਸੁਰਜੀਤ ਸਿੰਘ ਅਤੇ ਜਸਵੰਤ ਸਿੰਘ ਸਚਦੇਵਾ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਸੁਪਰਡੈਂਟ ਇੰਜਨੀਅਰ ਹਰਕਿਰਨ ਪਾਲ ਸਿੰਘ, ਐਕਸੀਅਨ ਅਵਨੀਤ ਕੌਰ, ਸੁਸਾਇਟੀ ਮੈਂਬਰ ਹਰਮੀਤ ਸਿੰਘ ਗਿੱਲ, ਰਣਜੀਤ ਸਿੰਘ, ਹਰਬੰਸ ਸਿੰਘ, ਹਿੁਸ਼ਆਰ ਚੰਦ ਸਿੰਗਲਾ, ਫਕੀਰ ਚੰਦ, ਮਹਿੰਦਰਪਾਲ ਗੋਇਲ, ਡਾ. ਸੁਨੀਲ ਅਹੂਜਾ, ਸੁਰਿੰਦਰ ਸਿੰਘ, ਸਰਵਣ ਰਾਮ, ਰਾਮਵੀਰ ਯਾਦਵ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …