ਮੁਹਾਲੀ ਨਗਰ ਨਿਗਮ ਵੱਲੋਂ 52 ਕਰੋੜ ਦੀ ਲਾਗਤ ਵਾਲੇ 43 ਵਿਕਾਸ ਏਜੰਡਿਆਂ ਨੂੰ ਮਨਜ਼ੂਰੀ

ਮਕੈਨੀਕਲ ਸਵੀਪਿੰਗ ਮਸ਼ੀਨਾਂ ਲਈ 40 ਕਰੋੜ ਦਾ ਟੈਂਡਰ ਮਨਜ਼ੂਰ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਮੁਹਾਲੀ ਨਗਰ ਨਿਗਮ ਨੇ 52 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ 43 ਵਿਕਾਸ ਏਜੰਡਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਸ਼ਹਿਰ ਅੰਦਰ ਸੜਕਾਂ ਦੀ ਮਸ਼ੀਨੀ ਸਫ਼ਾਈ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਫ਼ੈਸਲਾ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਵਿੱਤ ਤੇ ਠੇਕਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਇਟਲੀ ਤੋਂ ਮੰਗਵਾਈਆਂ ਇਨ੍ਹਾਂ ਮਸ਼ੀਨਾਂ ਨਾਲ ਸਫ਼ਾਈ ਸ਼ੁਰੂ ਹੋਣ ਨਾਲ ਅਗਲੇ ਸਾਲ ਸਵੱਛਤਾ ਰੈਂਕਿੰਗ ਮੁਹਾਲੀ ਸਿਖਰ ਨੂੰ ਛੋਹੇਗਾ।
ਜੀਤੀ ਸਿੱਧੂ ਨੇ ਖ਼ੁਲਾਸਾ ਕੀਤਾ ਕਿ ਅੱਜ ਦੀ ਮੀਟਿੰਗ ਵਿੱਚ ਬਹੁਕਰੋੜੀ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟੈਂਡਰ ਸਮੇਤ ਕੁੱਲ 52 ਕਰੋੜ ਰੁਪਏ ਦੇ ਕੰਮ ਪਾਸ ਕੀਤੇ ਗਏ ਹਨ। ਇਨ੍ਹਾਂ ਕੰਮਾਂ ਦਾ ਵੇਰਵਾ ਦਿੰਦਿਆਂ ਮੇਅਰ ਨੇ ਦੱਸਿਆ ਕਿ ਫੇਜ਼-11 ਦੇ ਪਾਰਕਾਂ ਵਿੱਚ ਫਲੱਡ ਲਾਈਟਾਂ ਲਗਾਉਣ, ਸਨਅਤੀ ਏਰੀਆ ਫੇਜ਼-8 ਵਿੱਚ ਇੰਜੀਨੀਅਰਿੰਗ ਦਾ ਕੰਮ, ਬਿਜਲੀ ਸਸਕਾਰ ਮਸ਼ੀਨਾਂ ਲਈ ਕਾਮਿਆਂ ਦਾ ਪ੍ਰਬੰਧ, ਨਵੇਂ ਸ਼ੈਲੋ ਟਿਊਬਵੈੱਲ, ਸ਼ੈਲਟਰ ਹੋਮ ਲਈ ਐਮਸੀ ਸਟੋਰ ਵਿੱਚ ਪੰਪਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਇੰਜ ਹੀ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ, ਮਟੌਰ ਵਿੱਚ ਧਰਮਸ਼ਾਲਾ ਦੀ ਉਸਾਰੀ, ਫਾਇਰ ਸਟੇਸ਼ਨ ਦਾ ਸਾਮਾਨ, ਕੁੰਭੜਾ ਵਿੱਚ ਮੈਨਹੋਲਾਂ ਅਤੇ ਗਲੀਆਂ ਦੀ ਮੁਰੰਮਤ, ਸਟਰੀਟ ਲਾਈਟ ਲਗਾਉਣ ਅਤੇ ਮੁਰੰਮਤ ਸਮੇਤ ਹੋਰ ਕੰਮ ਸ਼ਾਮਲ ਹਨ।
ਮੇਅਰ ਨੇ ਕਿਹਾ ਕਿ ਮੁਹਾਲੀ ਹੁਣ ਦੇਸ਼ ਭਰ ਵਿੱਚ ਚੋਟੀ ਦੀ ਸਵੱਛ ਭਾਰਤ ਰੈਂਕਿੰਗ ਹਾਸਲ ਕਰਨ ਤੋਂ ਬਹੁਤੀ ਦੂਰ ਨਹੀਂ ਹੈ। ਗਮਾਡਾ ਵੱਲੋਂ ਫੰਡਾਂ ਦੇ ਮਾਮਲੇ ਵਿੱਚ ਲੋੜੀਂਦੇ ਸਹਿਯੋਗ ਨਾਲ ਮੁਹਾਲੀ ਦਾ ਵਿਕਾਸ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਮੀਟਿੰਗ ਵਿੱਚ ਨਿਗਮ ਕਮਿਸ਼ਨਰ ਡਾ. ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਜਸਬੀਰ ਸਿੰਘ ਮਣਕੂ ਤੇ ਸ੍ਰੀਮਤੀ ਅਨੁਰਾਧਾ ਅਨੰਦ, ਸਕੱਤਰ ਰੰਜੀਵ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Special DGP Law and Order holds Crime Review with DIG and SSPs of Ropar Range at Mohali

Special DGP Law and Order holds Crime Review with DIG and SSPs of Ropar Range at Mohali Na…