Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਨੇ ਸਾਲ 2021-22 ਵਿੱਚ 2.5 ਕਰੋੜ ਰੁਪਏ ਵਾਧੂ ਇਕੱਠਾ ਕੀਤਾ ਪ੍ਰਾਪਰਟੀ ਟੈਕਸ ਲਾਇਸੈਂਸ ਫੀਸ ਤੇ ਤਹਿਬਾਜ਼ਾਰੀ ਫੀਸ ਵੀ ਪਿਛਲੇ ਸਾਲ ਨਾਲੋਂ ਵਧ ਹੋਈ ਇਕੱਠੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ: ਮੁਹਾਲੀ ਨਗਰ ਨਿਗਮ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਵਰ੍ਹੇ ਸ਼ਹਿਰ ’ਚੋਂ 2.5 ਕਰੋੜ ਰੁਪਏ ਵੱਧ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਹੈ। ਲਾਇਸੈਂਸ ਫੀਸ ਅਤੇ ਤਹਿਬਾਜ਼ਾਰੀ ਫੀਸ ਵਿੱਚ ਵੀ ਪਿਛਲੇ ਵਿੱਤੀ ਵਰ੍ਹੇ ਨਾਲੋਂ ਵੱਧ ਇਕੱਠੀ ਕੀਤੀ ਗਈ ਹੈ। ਨਗਰ ਨਿਗਮ ਦੀ ਜਾਣਕਾਰੀ ਮੁਤਾਬਕ ਸਾਲ 2020-21 ਵਿੱਚ 217691699 ਰੁਪਏ ਪ੍ਰਾਪਰਟੀ ਟੈਕਸ ਵਜੋਂ ਇਕੱਠੇ ਕੀਤੇ ਗਏ ਸੀ ਜਦੋਂਕਿ ਸਾਲ 2021-22 ਵਿੱਚ 243510282 ਰੁਪਏ ਪ੍ਰਾਪਰਟੀ ਟੈਕਸ ਵਜੋਂ ਇਕੱਠੇ ਕੀਤੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 25818583 ਰੁਪਏ ਵੱਧ ਹੈ। ਇਸ ਗੱਲ ਦਾ ਖੁਲਾਸਾ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਗਿਆ। ਉਨ੍ਹਾਂ ਨੂੰ ਨੋਟਿਸ ਦਿੱਤੇ ਗਏ ਹਨ ਕਿ ਉਹ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾ ਕਰਵਾ ਦੇਣ ਨਹੀਂ ਤਾਂ ਉਨ੍ਹਾਂ ਦੀ ਪ੍ਰਾਪਰਟੀ ਸੀਲ ਕੀਤੀ ਜਾ ਸਕਦੀ ਹੈ। ਉਧਰ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਲੋਕ ਬਹੁਤ ਸੂਝਵਾਨ ਹਨ। ਉਹ ਭਲੀਭਾਂਤ ਜਾਣਦੇ ਹਨ ਕਿ ਨਗਰ ਨਿਗਮ ਕੋਲ ਵਾਧੂ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹਨ। ਇਸ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਗਮ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਸਾਂਝੀ ਟੀਮ ਨੇ ਪ੍ਰਾਪਰਟੀ ਟੈਕਸ ਵਸੂਲੀ ਦੇ ਮਾਮਲੇ ਵਿੱਚ ਸ਼ਲਾਘਾਯੋਗ ਕੰਮ ਕਰਕੇ ਅਦਾਰੇ ਦੀ ਆਮਦਨ ਵਿੱਚ ਇਜ਼ਾਫ਼ਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਗਮ ਟੀਮ ਨੇ ਲਾਇਸੈਂਸ ਫੀਸ ਅਤੇ ਤਹਿਬਾਜ਼ਾਰੀ ਫੀਸ ਵੀ ਪਿਛਲੇ ਸਾਲ ਨਾਲੋਂ ਵੱਧ ਇਕੱਠੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਸ਼ਹਿਰ ਵਿੱਚ ਵਿਕਾਸ ਕੰਮਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ’ਤੇ ਖ਼ਰਚ ਕੀਤਾ ਜਾਵੇਗਾ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਨਿਗਮ ਦੇ ਅਧੀਨ ਆਉਂਦੇ ਖੇਤਰ ਵਿੱਚ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਵੱਡੀ ਮਾਤਰਾ ਵਿੱਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਾਪਰਟੀ ਟੈਕਸ ਦੇ ਪੈਸਿਆਂ ਨਾਲ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਚਾਰ ਚੰਨ੍ਹ ਲੱਗਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ