ਮੁਹਾਲੀ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਦੇ ਮਟੀਰੀਅਲ ਦੀ ਕੁਆਲਿਟੀ ਦੀ ਅਚਨਚੇਤ ਜਾਂਚ, ਸੈਂਪਲ ਭਰੇ

ਸੜਕਾਂ ਦੇ ਮਟੀਰੀਅਲ ਦੇ ਸੈਂਪਲ ਫੇਲ ਹੋਣ ’ਤੇ ਠੇਕੇਦਾਰ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਟੀ ਬੈਨਿਥ

ਨਬਜ਼-ਏ-ਪੰਜਾਬ, ਮੁਹਾਲੀ, 3 ਦਸੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾ ਕੇ ਵਧੀਆਂ ਅਤੇ ਮਜ਼ਬੂਤ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਅੱਜ ਕਮਿਸ਼ਨਰ ਟੀ ਬੈਨਿਥ ਨੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਅਚਨਚੇਤ ਦੌਰਾ ਕਰਕੇ ਮੌਜੂਦਾ ਸਮੇਂ ਵਿੱਚ ਸੜਕਾਂ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਸੈਂਪਲ ਭਰੇ। ਉਨ੍ਹਾਂ ਦੱਸਿਆ ਕਿ ਨਿਗਮ ਟੀਮ ਵੱਲੋਂ ਸੈਕਟਰ-67 ਦੀ ਮਾਰਕੀਟ ਅਤੇ ਸੈਕਟਰ-66-ਬੀ ਵਾਲੀ ਸੜਕ (ਪੁਰਾਣੇ ਸੋਹਾਣਾ ਥਾਣਾ ਦੇ ਸਾਹਮਣੇ) ਅਤੇ ਫੇਜ਼-11 (ਵਾਰਡ ਨੰਬਰ-21) ਦੀਆਂ ਸੜਕਾਂ ਦੇ ਸੈਂਪਲ ਭਰੇ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ।
ਉਂਜ ਨਿਗਮ ਕਮਿਸ਼ਨਰ ਟੀ ਬੈਨਿਥ ਨੇ ਕਿਹਾ ਕਿ ਇਹ ਰੁਟੀਨ ਦੀ ਕਾਰਵਾਈ ਹੈ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕੰਮਾਂ ਦੀ ਇਸੇ ਤਰ੍ਹਾਂ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ ’ਤੇ ਹਾਜ਼ਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ, ਪ੍ਰੀਮਿਕਸ ਪਾਉਣ ਅਤੇ ਹੋਰਨਾਂ ਕੰਮਾਂ ਨੂੰ ਨਿਰਧਾਰਿਤ ਸਪੈਸੀਫਿਕੇਸ਼ਨ ਅਨੁਸਾਰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸੜਕਾਂ ਦੇ ਮਟੀਰੀਅਲ ਦੀ ਜਾਂਚ ਦੌਰਾਨ ਸੈਂਪਲ ਫੇਲ ਹੁੰਦੇ ਹਨ ਤਾਂ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਚੀਫ਼ ਇੰਜੀਨੀਅਰ ਨਰੇਸ਼ ਬੱਤਾ, ਐਕਸੀਅਨ ਕਮਲਦੀਪ ਸਿੰਘ, ਐਸਡੀਓ ਧਰਮਿੰਦਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ ਨਵ…