nabaz-e-punjab.com

ਸ਼ਹਿਰ ਦੀਆਂ ਸਮੱਸਿਆਵਾਂ ’ਤੇ ਚਰਚਾ ਕਰਨ ਲਈ ਮੁਹਾਲੀ ਨਗਰ ਨਿਗਮ ਦੀ ਦੁਬਾਰਾ ਮੀਟਿੰਗ ਸੱਦੀ

ਲਾਵਾਰਿਸ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਤੈਅ ਕੀਤੇ ਜਾਣਗੇ ਨਿਯਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਮੁਹਾਲੀ ਨਗਰ ਨਿਗਮ ਨੇ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਕਈ ਭਖਦੇ ਮਸਲਿਆਂ ’ਤੇ ਚਰਚਾ ਕਰਨ ਲਈ ਭਲਕੇ 3 ਜਨਵਰੀ ਨੂੰ ਦੁਬਾਰਾ ਮੀਟਿੰਗ ਸੱਦੀ ਗਈ ਹੈ। ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਸਵੇਰੇ 11 ਵਜੇ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਮੁਹਾਲੀ ਵਿੱਚ ਲਾਵਾਰਿਸ ਪਸ਼ੂਆਂ, ਆਵਾਰਾ ਕੁੱਤਿਆਂ ਅਤੇ ਹੋਰ ਜਾਨਵਰਾਂ ਕਾਰਨ ਵਾਪਰਦੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ ਪਾਲਤੂ ਪਸ਼ੂਆਂ ਦੀ ਰਜਿਸਟਰੇਸ਼ਨ ਕਰਨ ਲਈ ਮਿਉਂਸਪਲ ਕਾਰਪੋਰੇਸ਼ਨ (ਰਜਿਸਟ੍ਰੇਸ਼ਨ, ਪ੍ਰੋਪਰ ਕੰਟਰੋਲ ਆਫ਼ ਸਟਰੇਅ ਐਨੀਮਲਜ਼ ਐੱਡ ਕੰਪਨਸੇਸ਼ਨ ਟੂ ਵਿਕਟਿਮ ਆਫ਼ ਐਨੀਮਲ ਅਟੈਕ) ਬਾਈਲਾਜ ਨੂੰ ਮਨਜ਼ੂਰੀ ਦੇਣ ਬਾਰੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਿਰਜੋੜ ਕੇ ਚਰਚਾ ਕਰਨਗੇ।
ਮੀਟਿੰਗ ਦੌਰਾਨ ਨਗਰ ਨਿਗਮ ਦੇ ਸਾਲ 2019-20 ਦੇ ਬਜਟ ਨੂੰ ਰੀਐਪਰੋਪ੍ਰੀਏਟ ਕਰਨ ਅਤੇ ਲੋੜੀਂਦੀਆਂ ਮੱਦਾਂ ਵਿੱਚ ਬਦਲਾਅ ਕਰਨ ’ਤੇ ਵੀ ਚਰਚਾ ਕੀਤੀ ਜਾਵੇਗੀ। ਅਜਿਹਾ ਕਰਨ ਨਾਲ ਵੱਖ-ਵੱਖ ਮੱਦਾਂ ਅਧੀਨ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਲੋੜੀਂਦੀ ਰਕਮ ਦਾ ਪ੍ਰਬੰਧ ਹੋ ਜਾਵੇਗਾ ਤਾਂ ਜੋ ਸ਼ਹਿਰ ਵਿੱਚ ਵਿਕਾਸ ਕਾਰਜਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਦੱਸਿਆ ਕਿ ਭਲਕੇ ਹੋਣ ਵਾਲੀ ਮੀਟਿੰਗ ਸਾਲ 2019-20 ਲਈ ਪਾਸ ਕੀਤੇ ਬਜਟ ਨੂੰ ਰੀਐਪਰੋਪ੍ਰੀਏਟ ਕਰਨ ਦਾ ਮਤਾ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਆਪਣੇ ਘਰਾਂ ਵਿੱਚ ਰੱਖੇ ਜਾਣ ਵਾਲੇ ਪਾਲਤੂ ਜਾਨਵਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਲਾਵਾਰਿਸ ਪਸ਼ੂਆਂ, ਮੱਠਾਂ, ਕੁੱਤੇ ਬਿੱਲੀਆਂ ਅਤੇ ਹੋਰਨਾਂ ਜਾਨਵਰਾਂ ਦੇ ਹਮਲੇ ਜਾਂ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਦੇ ਪੀੜਤਾਂ ਨੂੰ ਯੋਗ ਮੁਆਵਜ਼ਾ ਦੇਣ ਸਬੰਧੀ ਬਾਇਲਾਜ ਤਿਆਰ ਕਰਨ ਦਾ ਮਤਾ ਪੇਸ਼ ਕੀਤਾ ਜਾਵੇਗਾ। ਜਿਸ ਦੇ ਤਹਿਤ ਨਗਰ ਨਿਗਮ ਦੀ ਹੱਦ ਵਿੱਚ ਪਾਲਤੂ ਜਾਨਵਰਾਂ ਦੀ ਰਜਿਸਟਰੇਸ਼ਨ, ਡਾਂਗ ਪੌਂਡ ਦੀ ਉਸਾਰੀ, ਪਸ਼ੂ ਮਾਲਕਾਂ ਦੇ ਫਰਜ ਸਮੇਤ ਸ਼ਹਿਰ ਵਿੱਚ ਘਾਹ ਚਰਨ ਲਈ ਗਰੀਨ ਬੈਲਟਾਂ ਅਤੇ ਪਾਰਕਾਂ ਵਿੱਚ ਖੁੱਲ੍ਹੇ ਛੱਡੇ ਜਾਂਦੇ ਪਾਲਤੂ ਪਸ਼ੂਆਂ ਨੂੰ ਫੜਨ, ਸਬੰਧਤ ਪਸ਼ੂ ਪਾਲਕਾਂ ਨੂੰ ਜੁਰਮਾਨੇ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਬਾਇਲਾਜ ਤਿਆਰ ਕੀਤੇ ਜਾਣਗੇ। ਹਾਲਾਂਕਿ ਨਗਰ ਨਿਗਮ ਸ਼ੁਰੂ ਤੋਂ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਰਹੀ ਹੈ ਅਤੇ ਹੁਣ ਤੱਕ ਬਹੁਤ ਸਾਰੀਆਂ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ ਪ੍ਰੰਤੂ ਮੁਹਾਲੀ ਦੇ ਇਤਿਹਾਸ ਲੋਕ ਮੁੱਦਿਆਂ ਸਬੰਧੀ ਠੋਸ ਫੈਸਲੇ ਲੈਣ ਅਤੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਗਰ ਨਿਗਮ ਦੀ ਇਸ ਪਹਿਲਕਦਮੀ ਤੋਂ ਸ਼ਹਿਰ ਵਾਸੀਆਂ ਨੂੰ ਕਾਫੀ ਉਮੀਦਾਂ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…