Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਮੇਅਰ ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ: ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਗੱਲ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਸਥਾਨਕ ਫੇਜ਼-1 (ਵਾਰਡ ਨੰਬਰ-4) ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਡੇ ਪਾਰਕ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਆਖੀ। ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਾਸਤੇ ਫੰਡ ਦੀ ਕੋਈ ਕਮੀ ਨਹੀੱ ਆਉਣ ਦਿੱਤੀ ਜਾਵੇਗੀ। ਵਾਰਡ ਦੀ ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਨੇ ਇਸ ਮੌਕੇ ਮੇਅਰ ਕੁਲਵੰਤ ਸਿੰਘ ਦਾ ਸੁਆਗਤ ਕਰਦਿਆਂ ਕਿਹਾ ਕਿ ਐਚਈ ਕਵਾਟਰਾਂ ਅਤੇ ਕੋਠੀਆਂ ਵਿੱਚ ਪੈਂਦਾ ਇਹ ਪਾਰਕ ਪਿਛਲੇ ਸਮੇੱ ਦੌਰਾਨ ਬਦਹਾਲੀ ਦਾ ਸ਼ਿਕਾਰ ਹੋ ਗਿਆ ਸੀ ਅਤੇ ਲੋਕਾਂ ਵੱਲੋੱ ਇੱਥੇ ਗੱਡੀਆਂ ਖੜੀਆਂ ਕੀਤੇ ਜਾਣ ਕਾਰਨ ਇਹ ਪਾਰਕ ਘੱਟ ਅਤੇ ਪਾਰਕਿੰਗ ਜਿਆਦਾ ਲੱਗਦਾ ਸੀ। ਉਹਨਾਂ ਦੱਸਿਆ ਕਿ ਇਸ ਪਾਰਕ ਦੇ ਨਾਲ ਨਾਲ ਇੱਕ ਛੋਟੇ ਪਾਰਕ ਨੂੰ ਵੀ ਨਵੇੱ ਸਿਰੇ ਤੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਕੰਮ ’ਤੇ 14 ਲੱਖ ਰੁਪਏ ਦਾ ਖਰਚਾ ਆਉਣਾ ਹੈ। ਇਸ ਮੌਕੇ ਆਰਪੀ ਸ਼ਰਮਾ, ਬੀਬੀ ਜਸਪ੍ਰੀਤ ਕੌਰ, ਬੀਬੀ ਜਸਬੀਰ ਕੌਰ (ਸਾਰੇ ਕੌਂਸਲਰ), ਸ੍ਰੀਮਤੀ ਮਨਜੀਤ ਕੌਰ (ਸਾਬਕਾ ਕੌਂਸਲਰ), ਹਰਮੇਸ਼ ਸਿੰਘ, ਪ੍ਰੀਤਮ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਜੇ.ਐਸ. ਸੋਹਲ, ਲਖਬੀਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਿਰ ਸਨ। ਆਖੀਰ ਵਿੱਚ ਹਾਊਸ ਓਨਰਜ ਵੈਲਫੇਅਰ ਐਸੋਸੀਏਸ਼ਨ ਫੇਜ਼-1 ਦੇ ਮੀਤ ਪ੍ਰਧਾਨ ਹਰਬਿੰਦਰ ਸਿੰਘ ਸੈਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ