ਮੁਹਾਲੀ ਨਗਰ ਨਿਗਮ ਨੇ ਫੇਜ਼-2 ਵਿੱਚ ਸ਼ੁਰੂ ਕਰਵਾਏ ਪੇਵਰ ਬਲਾਕ ਲਗਾਉਣ ਦੇ ਕੰਮ

ਆਪਣੀ ਕਰਮਭੂਮੀ ਮੁਹਾਲੀ ਦੇ ਵਿਕਾਸ ਲਈ ਦਿਨ ਰਾਤ ਉਪਰਾਲੇ ਕਰਦਾ ਰਿਹਾ ਹਾਂ ਤੇ ਕਰਦਾ ਰਹਾਂਗਾ: ਸਿੱਧੂ

ਮੇਅਰ ਜੀਤੀ ਸਿੱਧੂ ਨੇ ਨਗਰ ਨਿਗਮ ਨੂੰ ਕਰੋੜਾਂ ਰੁਪਏ ਦੇ ਫੰਡ ਦਿਵਾਉਣ ਲਈ ਸਾਬਕਾ ਮੰਤਰੀ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਅੱਜ ਇੱਥੋਂ ਦੇ ਫੇਜ਼-2 ਵਿੱਚ ਲੋਕਾਂ ਦੀ ਸੁਵਿਧਾ ਲਈ ਪੇਵਰ ਬਲਾਕ ਲਗਾਉਣ ਦੇ ਕੰਮ ਸ਼ੁਰੂ ਕੀਤੇ ਗਏ। ਇਨ੍ਹਾਂ ਵਿਕਾਸ ਕੰਮਾਂ ਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਮੌਜੂਦਗੀ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਉਨ੍ਹਾਂ ਦੀ ਕਰਮਭੂਮੀ ਹੈ, ਸਥਾਨਕ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦੇ ਹੋਏ ਤਿੰਨ ਵਾਰ ਆਪਣਾ ਵਿਧਾਇਕ ਚੁਣਿਆ ਹੈ। ਲੋਕਾਂ ਦੀਆਂ ਅਸੀਸਾਂ ਸਦਕਾ ਉਹ ਸਿਹਤ ਮੰਤਰੀ ਬਣ ਸਕੇ। ਇਹੀ ਨਹੀਂ ਪਿੱਛੇ ਜਿਹੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾ ਕੇ ਉਨ੍ਹਾਂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਚੁਣਿਆ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਹੁਣ ਭਾਵੇਂ ਉਹ ਮੰਤਰੀ ਨਹੀਂ ਰਹੇ ਪਰ ਮੁਹਾਲੀ ਦੇ ਵਿਕਾਸ ਲਈ ਦਿਨ ਰਾਤ ਯਤਨ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਉਨ੍ਹਾਂ ਦੀ ਟੀਮ ਹਰ ਸਮੇਂ ਮੋਹਾਲੀ ਵਿਚ ਪਾਰਦਰਸ਼ੀ ਅਤੇ ਵਿਤਕਰਾ ਰਹਿਤ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਹਰੇਕ ਕੌਂਸਲਰ ਅਤੇ ਨਿਗਮ ਦੀ ਟੀਮ ਲਗਾਤਾਰ ਆਪੋ ਆਪਣੇ ਖੇਤਰਾਂ ਵਿਚ ਨਾ ਸਿਰਫ ਵਿਕਾਸ ਕਰਵਾ ਰਹੀ ਹੈ ਸਗੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਜਰਸਾਨੀ ਵੀ ਕਰ ਰਹੀ ਹੈ ਤਾਂ ਜੋ ਕਿਸੇ ਵੀ ਹਾਲਤ ਵਿਚ ਕੀਤੇ ਜਾ ਰਹੇ ਕੰਮਾਂ ਵਿਚ ਕੁਆਲਟੀ ਨਾਲ ਸਮਝੌਤਾ ਨਾ ਹੋ ਸਕੇ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਮੁੜ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਦੀ ਰਹਿਨੁਮਾਈ ਹੇਠ ਮੋਹਾਲੀ ਨਗਰ ਨਿਗਮ ਨੂੰ ਵੱਖ ਵੱਖ ਵਿਭਾਗਾਂ ਵੱਲ ਪੈਂਡਿੰਗ ਪਏ ਕਰੋੜਾਂ ਰੁਪਏ ਮਿਲੇ ਹਨ ਜੋ ਕਿ ਪਿਛਲੀ ਨਿਗਮ ਨੇ ਕਦੇ ਸੋਚੇ ਵੀ ਨਹੀਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਬਦੌਲਤ ਮੁਹਾਲੀ ਨਗਰ ਨਿਗਮ ਦੀ ਫੰਡਾਂ ਦੀ ਘਾਟ ਵੀ ਦੂਰ ਹੋਈ ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਉਣੇ ਸੰਭਵ ਹੋਏ ਹਨ। ਇਸ ਮੌਕੇ ਫੇਜ਼-2 ਦੇ ਰਾਧਾਕ੍ਰਿਸ਼ਨ ਮੰਦਰ ਤੇ ਹਾਊਸਿੰਗ ਬੋਰਡ ਰੈਜ਼ੀਡੈਂਟਸ ਵੈਲਫੇਅਰ

ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਪ੍ਰਦੀਪ ਕੁਮਾਰ ਨਵਾਬ, ਸਤਪਾਲ ਸਿੰਘ ਰਾਣਾ, ਰਾਜਿੰਦਰ ਸਿੰਘ ਰਾਜਾ, ਸੁਰਿੰਦਰ ਸ਼ਰਮਾ, ਨੀਲਮ, ਦਵਿੰਦਰ ਕੌਰ, ਜਸਪ੍ਰੀਤ ਕੌਰ, ਚਰਨਜੀਤ ਸਿੰਘ ਚੰਨੀ ਤੇ ਹੋਰ ਇਲਾਕਾ ਵਾਸੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…