Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਵੱਲੋਂ ਮਾਰਕੀਟ ਫੇਜ਼-11 ਦੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਦੁਕਾਨਦਾਰਾਂ ਨੂੰ 7 ਦਿਨਾਂ ਦੇ ਅੰਦਰ ਅੰਦਰ ਜਨਰੇਟਰ ਹਟਾ ਕੇ ਸਰਕਾਰੀ ਥਾਂ ਖਾਲੀ ਕਰਨ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਮੁਹਾਲੀ ਦੀਆਂ ਵੱਖ-ਵੱਖ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਆਪਣੇ ਸ਼ੋਅਰੂਮਾਂ ਦੇ ਪਿੱਛੇ ਸਰਕਾਰੀ ਜ਼ਮੀਨ ’ਤੇ ਵੱਡੇ ਜਨਰੇਟਰ ਰੱਖ ਕੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁਹਾਲੀ ਨਗਰ ਨਿਗਮ ਨੇ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿਚਲੇ ਸ਼ੋਅਰੂਮਾਂ ਵਾਲਿਆਂ ਵੱਲੋਂ ਜਨਰੇਟਰਾਂ ਰਾਹੀਂ ਧੂੰਆਂ ਅਤੇ ਸ਼ੋਰ ਪ੍ਰਦੂਸ਼ਣ ਫੈਲਾਉਣ ਅਤੇ ਸਰਕਾਰੀ ਜ਼ਮੀਨ ’ਤੇ ਜਨਰੇਟਰ ਰੱਖ ਕੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਇਸ ਸਬੰਧੀ ਨਗਰ ਨਿਗਮ ਵੱਲੋਂ ਫੇਜ਼-11 ਦੀ ਮਾਰਕੀਟ ਵਿਚਲੇ ਅਜਿਹੇ ਸ਼ੋਅਰੂਮ ਮਾਲਕਾਂ, ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੇ ਸਰਕਾਰੀ ਥਾਂ ਉੱਤੇ ਕਬਜ਼ਾ ਕਰਕੇ ਜਨਰੇਟਰ ਰੱਖੇ ਹੋਏ ਹਨ। ਨਿਗਮ ਦੇ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਨੂੰ ਜਨਰੇਟਰਾਂ ਕਾਰਨ ਪੈਦਾ ਹੁੰਦੇ ਧੂਏ ਅਤੇ ਸ਼ੋਰ ਪ੍ਰਦੂਸ਼ਣ ਤੋਂ ਵੱਡੀ ਰਾਹਤ ਮਿਲਣ ਦੀ ਆਸ ਬੱਝ ਗਈ ਹੈ। ਨਗਰ ਨਿਗਮ ਵੱਲੋਂ ਫੇਜ਼-11 ਦੀ ਮਾਰਕੀਟ ਦੇ ਪਿੱਛੇ ਸਰਕਾਰੀ ਥਾਂ ਉੱਤੇ ਜਨਰੇਟਰ ਰੱਖਣ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਉਹ 7 ਦਿਨਾਂ ਦੇ ਅੰਦਰ ਅੰਦਰ ਸ਼ੋਅਰੂਮਾਂ ਦੇ ਪਿਛਲੇ ਪਾਸਿਓਂ ਆਪਣੇ ਜਨਰੇਟਰ ਹਟਾ ਲੈਣ। ਸਰਕਾਰੀ ਨੇਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਫੇਜ਼-11 ਦੇ ਵਸਨੀਕਾਂ ਵੱਲੋਂ ਨੇਬਰਹੱੁਡ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਨਗਰ ਨਿਗਮ ਅਤੇ ਗਮਾਡਾ ਦੇ ਅਸਟੇਟ ਅਫ਼ਸਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਗਈ ਸੀ ਕਿ ਫੇਜ਼-11 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਦੇ ਦੁਕਾਨਦਾਰਾਂ ਵੱਲੋਂ ਪਿਛਲੇ ਪਾਸੇ ਸਰਕਾਰੀ ਥਾਂ ਵਿੱਚ ਰੱਖੇ ਗਏ ਜਨਰੇਟਰਾਂ ਨੂੰ ਹਟਾਇਆ ਜਾਵੇ ਅਤੇ ਦੁਕਾਨਦਾਰਾਂ ਵੱਲੋਂ ਆਪਣੇ ਪੱਧਰ ’ਤੇ ਕੀਤੀਆਂ ਅਣਅਧਿਕਾਰਤ ਉਸਾਰੀਆਂ ਤੋੜੀਆਂ ਜਾਣ। ਉਧਰ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਦਾ ਕਹਿਣਾ ਹੈ ਕਿ ਇਸ ਸਬੰਧੀ ਨਿਗਮ ਦਫ਼ਤਰ ਵਿੱਚ ਸ਼ਿਕਾਇਤਾਂ ਮਿਲੀਆਂ ਸਨ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਆਪਣੇ ਸ਼ੋਅਰੂਮਾਂ ਦੇ ਪਿੱਛੇ ਸਰਕਾਰੀ ਥਾਂ ’ਤੇ ਜਨਰੇਟਰ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜੇਕਰ ਸੱਤ ਦਿਨਾਂ ਦੇ ਅੰਦਰ ਅੰਦਰ ਸਬੰਧਤ ਦੁਕਾਨਦਾਰ ਵੱਲੋਂ ਖ਼ੁਦ ਜਨਰੇਟਰ ਨਹੀਂ ਚੁੱਕੇ ਗਏ ਤਾਂ ਨਗਰ ਨਿਗਮ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ