nabaz-e-punjab.com

ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਨਗਰ ਨਿਗਮ ਮੁਹਾਲੀ ਵੱਲੋਂ ਮੁਹਾਲੀ ਸ਼ਹਿਰ ਵਿੱਚ ਅੱਜ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ 5 ਅਗਸਤ ਤੱਕ ਚੱਲੇਗੀ। ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਦੀ ਸੁਚੱਜੀ ਅਗਵਾਈ ਹੇਠ ਅੱਜ ਨਿਗਮ ਵੱਲੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਫੇਜ਼-9, 10, 11, ਸੈਕਟਰ-48ਸੀ ਤੋਂ ਕੀਤੀ ਗਈ। ਇਸ ਮੌਕੇ ਸ੍ਰੀਮਤੀ ਅਵਨੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਦੀ ਸਫ਼ਾਈ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣਾ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਨਗਰ ਨਿਗਮ ਵੱਲੋਂ ਨਿਰਧਾਰਿਤ ਕੀਤੀਆਂ ਥਾਵਾਂ ਉੱਤੇ ਹੀ ਕੂੜਾ ਕਰਕਟ ਅਤੇ ਗੰਦਗੀ ਸੁੱਟੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਅਤੇ ਕਮਿਸ਼ਨਰ ਰਾਜੇਸ਼ ਧੀਮਾਨ ਦੀ ਯੋਗ ਅਗਵਾਈ ਸਦਕਾ ਪਿਛੇ ਜਿਹੇ ਸਵੱਛ ਭਾਰਤ ਮੁਹਿੰਮ ਸਬੰਧੀ ਹੋਏ ਸਰਵੇਖਣ ਦੀ ਰਿਪੋਰਟ ਵਿੱਚ ਸਾਫ਼ ਸਫ਼ਾਈ ਦੇ ਮਾਮਲੇ ਵਿੱਚ ਮੁਹਾਲੀ ਨੂੰ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਮਿਲਿਆ ਸੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮੁਹਾਲੀ ਨੂੰ ਭਾਰਤ ਦਾ ਨੰਬਰ ਵੰਨ ਸ਼ਹਿਰ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਹਰਵੰਤ ਸਿੰਘ, ਸਰਬਜੀਤ ਸਿੰਘ, ਰਵਿੰਦਰਪਾਲ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…