nabaz-e-punjab.com

ਮੁਹਾਲੀ ਨਗਰ ਨਿਗਮ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਹੋ ਰਿਹੈ ਵਾਤਾਵਰਨ ਗੰਧਲਾ: ਪ੍ਰਿੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਫੇਜ਼-3ਬੀ1 ਵਿੱਚ ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਇਸ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਵਿੰਦਰ ਸਿੰਗਲਾ ਅਤੇ ਕੌਂਸਲਰ ਸ੍ਰੀ ਪ੍ਰਿੰਸ ਨੇ ਫੇਜ਼-3ਬੀ1 ਦੀ ਮਾਰਕੀਟ ਦਾ ਦੌਰਾ ਕਰਦਿਆਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਾਡਾ ਵਾਤਾਵਰਨ ਗੰਧਲਾ ਹੋ ਰਿਹਾ ਹੈ।
ਸ੍ਰੀ ਪ੍ਰਿੰਸ ਨੇ ਨਗਰ ਨਿਗਮ ਦੀ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣਾ ਵਾਤਾਵਰਨ ਗੰਧਲਾ ਹੋਣ ਤੋਂ ਬਚਾਉਣਾ ਹੈ ਤਾਂ ਸਾਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਗਲਣਯੋਗ ਲਿਫ਼ਾਫ਼ਿਆਂ ਦੀ ਵਰਤੋਂ ਕਰਨੀ ਪਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਟੀਮ ਵੱਲੋਂ ਮਾਰਕੀਟ ਦਾ ਦੌਰਾ ਕੀਤਾ ਗਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਜਿਸ ਦੀ ਟੀਮ ਮੈਂਬਰਾਂ ਅਤੇ ਕੌਂਸਲਰ ਪ੍ਰਿੰਸ ਨੇ ਸ਼ਲਾਘਾ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਟਿੰਕੂ, ਗੁਰਕੀਰਤ ਸਿੰਘ, ਅਮਨਦੀਪ ਸਿੰਘ ਲੱਕੀ, ਸੁਰਿੰਦਰ ਸਿੰਘ, ਨਾਨਕ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਸਰਜਨ ਸਿੰਘ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁੱਡਾ\ਗਮਾਡਾ ਵਿਕਾਸ ਅਥਾਰਟੀਆਂ ਨੇ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਮੁੰਡੀਆ

ਪੁੱਡਾ\ਗਮਾਡਾ ਵਿਕਾਸ ਅਥਾਰਟੀਆਂ ਨੇ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਮੁੰਡੀਆ ਮੁਹਾਲੀ ਦੇ ਸੈਕ…