ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੋਮਵਾਰ ਤੱਕ ਬੰਦ ਰਹੇਗਾ ਮੁਹਾਲੀ ਨਗਰ ਨਿਗਮ ਦਾ ਦਫ਼ਤਰ

ਇੰਜੀਨੀਅਰ ਵਿੰਗ ਦੇ ਦੋ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ, ਕਮਿਸ਼ਨਰ ਨੇ ਗਰੁੱਪ ’ਚ ਪਾਇਆ ਮੈਸੇਜ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਮੁਹਾਲੀ ਨਗਰ ਨਿਗਮ ਦੇ ਇੰਜੀਨੀਅਰਿੰਗ ਵਿੰਗ ਸ਼ਾਖਾ ਦੇ ਜੇਈ ਅਤੇ ਤਹਿਬਾਜ਼ਾਰੀ ਸ਼ਾਖਾ ਦੇ ਕਰਮਚਾਰੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਵੀਰਵਾਰ ਨੂੰ ਬਾਅਦ ਦੁਪਹਿਰ ਦੋ ਵਜੇ ਨਗਰ ਨਿਗਮ ਦਾ ਦਫ਼ਤਰ ਚਾਰ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਅਤੇ ਹੁਣ ਸੋਮਵਾਰ ਨੂੰ ਦਫ਼ਤਰ ਖੋਲ੍ਹਿਆ ਜਾਵੇਗਾ। ਦੱਸਿਆ ਗਿਆ ਹੈ ਕਿ ਇਸ ਸਬੰਧੀ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੇ ਅਧਿਕਾਰਤ ਵਸਟਐਪ ਗਰੁੱਪ ਵਿੱਚ ਦਫ਼ਤਰ ਬੰਦ ਕਰਨ ਬਾਬਤ ਮੈਸੇਜ ਅਪਲੋਡ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਦੋ ਦਫ਼ਤਰੀ ਮੁਲਾਜ਼ਮਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕਮਿਸ਼ਨਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਦਫ਼ਤਰ ਨੂੰ ਬੰਦ ਕਰਕੇ ਸਮੁੱਚੇ ਨਗਰ ਨਿਗਮ ਨੂੰ ਮੁਕੰਮਲ ਤੌਰ ’ਤੇ ਸੈਨੇਟਾਈਜ਼ ਕੀਤਾ ਜਾਵੇ। ਦੋ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਕੀ ਸਟਾਫ਼ ਮੈਂਬਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਨੇ ਪੀੜਤ ਕਰਮਚਾਰੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਸਟਾਫ਼ ਅਤੇ ਬਾਹਰੀ ਲੋਕਾਂ ਦੀ ਸੂਚੀ ਮੰਗੀ ਗਈ ਹੈ।
ਇਸ ਸਬੰਧੀ ਕਮਿਸ਼ਨਰ ਕਮਲ ਗਰਗ ਦਾ ਕਹਿਣਾ ਹੈ ਕਿ ਨਗਰ ਨਿਗਮ ਦਾ ਦਫ਼ਤਰ ਸ਼ੁੱਕਰਵਾਰ ਨੂੰ ਬੰਦ ਰਹੇਗਾ ਜਦੋਂਕਿ ਸਨਿੱਚਰਵਾਰ ਅਤੇ ਐਤਵਾਰ ਨੂੰ ਵੈਸੇ ਹੀ ਸਰਕਾਰੀ ਛੁੱਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੀਲਡ ਸਟਾਫ਼ ਪਹਿਲਾਂ ਵਾਂਗ ਕੰਮ ਕਰਦਾ ਰਹੇਗਾ ਜਦੋਂਕਿ ਦਫ਼ਤਰੀ ਸਟਾਫ਼ ਦੀ ਛੁੱਟੀ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਦੇ ਕਰੋਨਾ ਪੀੜਤ ਕਰਮਚਾਰੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਕਰਮਚਾਰੀਆਂ ਦੇ ਨਮੂਨੇ ਲਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …